ਡਰਾਈਵਰ ਨੇ ਗੁਆਇਆ ਕੰਟਰੋਲ ਤਾਂ ਕਾਰ ਪਲਟ ਕੇ ਸੜਕ ਤੋਂ ਹੇਠਾਂ ਡਿੱਗੀ, 2 ਲੋਕਾਂ ਦੀ ਮੌ.ਤ

Sunday, Oct 13, 2024 - 02:40 PM (IST)

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਇਕ ਕਾਰ ਦੇ ਪਲਟ ਕੇ ਸੜਕ ਤੋਂ ਹੇਠਾਂ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਪਰਿਵਾਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਚੱਕਰ ਰੋਡ 'ਤੇ ਉਸ ਦੌਰਾਨ ਵਾਪਰਿਆ, ਜਦੋਂ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਇਹ ਲਿੰਕ ਰੋਡ ਤੋਂ ਹੇਠਾਂ ਜਾ ਡਿੱਗੀ।

ਉਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਮਨ (27) ਅਤੇ ਵਿਸ਼ਾਲ (27) ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਦੀ ਪਛਾਣ ਕਪਿਲ ਵਜੋਂ ਹੋਈ ਹੈ। ਇਹ ਸਾਰੇ ਉੱਤਰ ਪ੍ਰਦੇਸ਼ ਦੇ ਮੂਲ ਵਾਸੀ ਸਨ ਪਰ ਸ਼ਿਮਲਾ 'ਚ ਰਹਿ ਰਹੇ ਸਨ। ਪੁਲਸ ਨੇ ਦੱਸਿਆ ਕਿ ਜ਼ਖ਼ਮੀ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News