ਧੁੰਦ ਬਣੀ ''ਕਾਲ'' ! ਸੜਕ ਹਾਦਸੇ ਵਿੱਚ ਦੋ ਲੋਕਾਂ ਨੇ ਤੋੜਿਆ ਦਮ, ਪੈ ਗਿਆ ਚੀਕ-ਚਿਹਾੜਾ

Tuesday, Dec 16, 2025 - 05:42 PM (IST)

ਧੁੰਦ ਬਣੀ ''ਕਾਲ'' ! ਸੜਕ ਹਾਦਸੇ ਵਿੱਚ ਦੋ ਲੋਕਾਂ ਨੇ ਤੋੜਿਆ ਦਮ, ਪੈ ਗਿਆ ਚੀਕ-ਚਿਹਾੜਾ

ਬਾਰਾਬੰਕੀ (ਯੂਪੀ) : ਜ਼ਿਲ੍ਹੇ ਦੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਮੰਗਲਵਾਰ ਨੂੰ ਧੁੰਦ ਕਾਰਨ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਕੋਤਵਾਲੀ ਹੈਦਰਗੜ੍ਹ ਖੇਤਰ ਵਿੱਚ ਸਥਿਤ ਪਿੰਡ ਸਰਾਏਆਂ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਦੂਜੀ ਕਾਰ ਨੂੰ ਓਵਰਟੇਕ ਕਰਦੇ ਸਮੇਂ ਟੱਕਰ ਮਾਰ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਬਿਹਾਰ ਦੇ ਛਪਰਾ ਦੇ ਰਹਿਣ ਵਾਲੇ ਬਬਲੂ (35) ਤੇ ਆਜ਼ਮਗੜ੍ਹ ਦੇ ਰਹਿਣ ਵਾਲੇ ਦੀਪਕ ਕੁਮਾਰ (36) ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਸਥਾਨਕ ਪੁਲਸ ਸਟੇਸ਼ਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


author

Shubam Kumar

Content Editor

Related News