ਪੁਰਾਣੀ ਦੁਸ਼ਮਣੀ ਕਾਰਨ 2 ਲੋਕਾਂ ''ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ
Tuesday, Dec 24, 2024 - 03:17 AM (IST)
ਨਵੀਂ ਦਿੱਲੀ : ਉੱਤਰੀ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਵਿਚ 2 ਨਾਬਾਲਗਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੀਸੀਆਰ ਕਾਲ ਰਾਹੀਂ ਚਾਕੂ ਮਾਰਨ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ 45 ਸਾਲਾ ਪਵਨ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ, ਜਦਕਿ 21 ਸਾਲਾ ਅਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਪੁਲਸ ਤੁਰੰਤ ਦੋਵਾਂ ਨੂੰ ਹਸਪਤਾਲ ਲੈ ਗਈ, ਜਿੱਥੇ ਪਵਨ ਦਾ ਇਲਾਜ ਚੱਲ ਰਿਹਾ ਹੈ ਜਦਕਿ ਅਮਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਜਾਂਚ 'ਚ ਪੁਲਸ ਨੇ ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸਿਆ ਹੈ।
ਇਹ ਵੀ ਪੜ੍ਹੋ : ਅਟਲ ਟਨਲ 'ਚ ਫਸੇ 1000 ਤੋਂ ਵੱਧ ਵਾਹਨ, ਪੁਲਸ ਕਰ ਰਹੀ ਰੈਸਕਿਉ
ਇਸ ਮਾਮਲੇ 'ਚ ਸ਼ੱਕੀਆਂ ਦੀ ਪਛਾਣ ਕਰਨ ਤੋਂ ਬਾਅਦ ਪੁਲਸ ਨੇ ਕੁਝ ਘੰਟਿਆਂ 'ਚ ਹੀ 2 ਨਾਬਾਲਗਾਂ ਨੂੰ ਹਿਰਾਸਤ 'ਚ ਲੈ ਲਿਆ। ਪੁਲਸ ਨੇ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦੇ ਹੋਏ ਕਈ ਟੀਮਾਂ ਦਾ ਗਠਨ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੇ ਪਿਛਲੇ ਅਪਰਾਧਿਕ ਰਿਕਾਰਡਾਂ ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।
ਘਟਨਾ ਤੋਂ ਬਾਅਦ ਜਹਾਂਗੀਰਪੁਰੀ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਪੁਲਸ ਤੋਂ ਇਲਾਕੇ 'ਚ ਸੁਰੱਖਿਆ ਵਧਾਉਣ ਅਤੇ ਗਸ਼ਤ ਤੇਜ਼ ਕਰਨ ਦੀ ਮੰਗ ਕੀਤੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, 'ਅਸੀਂ ਇਸ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਕੀਤੀ ਹੈ ਅਤੇ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਹ ਘਟਨਾ ਪੁਰਾਣੀ ਦੁਸ਼ਮਣੀ ਕਾਰਨ ਵਾਪਰੀ ਹੈ, ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8