ਅਹਿਮਦਾਬਾਦ ਤੋਂ ਬਾਅਦ ਹੁਣ ਤੇਲੰਗਾਨਾ ਦੇ ਦੋ ਵਿਅਕਤੀਆਂ ਨੂੰ ਮੁੜ ਹੋਇਆ ਕੋਰੋਨਾ

08/27/2020 1:23:56 AM

ਹੈਦਰਾਬਾਦ : ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਮੰਗਲਵਾਰ ਨੂੰ ਤੇਲੰਗਾਨਾ ਦੇ ਦੋ ਵਿਅਕਤੀਆਂ 'ਚ ਦੂਜੀ ਵਾਰ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਮੰਤਰਾਲਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਚਿੰਤਾ ਜ਼ਾਹਿਰ ਕੀਤੀ ਹੈ। ਦੇਸ਼ 'ਚ ਕੋਰੋਨਾ ਤੋਂ ਮੁੜ ਪੀੜਤ ਹੋਣ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਅਹਿਮਦਾਬਾਦ 'ਚ ਇਕ ਜਨਾਨੀ 'ਚ ਮੁੜ ਕੋਰੋਨਾ ਵਾਇਰਸ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਗਈ ਸੀ।

ਤੇਲੰਗਾਨਾ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਕੁਲ ਗਿਣਤੀ 1,08,670 ਹੈ। ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਸਰਕਾਰ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਥੇ ਹੀ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਰਫਤਾਰ ਹੌਲੀ ਹੁੰਦੀ ਨਜ਼ਰ ਨਹੀਂ ਆ ਰਹੀ ਹੈ।

ਰਿਕਵਰੀ ਰੇਟ 'ਚ ਵਾਧਾ
ਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਦੇ ਕਰੀਬ 60 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ 'ਚ ਪੀੜਤਾਂ ਦੀ ਕੁਲ ਗਿਣਤੀ ਵੱਧ ਕੇ ਹੁਣ 32 ਲੱਖ ਦੇ ਪਾਰ ਪਹੁੰਚ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਕੋਰੋਨਾ ਰਿਕਵਰੀ ਰੇਟ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ 'ਚ ਰਿਕਵਰੀ ਰੇਟ ਵੱਧ ਕੇ ਹੁਣ 75 ਫ਼ੀਸਦੀ ਦੇ ਕਰੀਬ ਪਹੁੰਚ ਗਿਆ ਹੈ। ਯਾਨੀ ਇਨ੍ਹਾਂ 'ਚੋਂ ਹੁਣ ਤੱਕ 24 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਮਹਾਮਾਰੀ ਨਾਲ ਹੁਣ ਤੱਕ ਕਰੀਬ 60 ਹਜ਼ਾਰ ਲੋਕਾਂ ਦੀ ਮੌਤ ਹੋਈ ਹੈ।


Inder Prajapati

Content Editor

Related News