ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ, NIA ਵਲੋਂ ਜਾਰੀ ਤਸਵੀਰਾਂ 'ਚੋਂ 2 ਵਿਅਕਤੀਆਂ ਦੀ ਹੋਈ ਪਛਾਣ
Thursday, Jun 15, 2023 - 04:04 PM (IST)
ਇੰਟਰਨੈਸ਼ਨਲ ਡੈਸਕ- ਭਾਰਤ ਸਰਕਾਰ ਦੀ ਰਾਸਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ ਵਿੱਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐੱਨ.ਆਈ.ਏ. ਵਲੋਂ ਜਾਰੀ ਤਸਵੀਰਾਂ ਵਿਚ ਦੋ ਵਿਅਕਤੀਆਂ ਦੀ ਪਛਾਣ ਹੋ ਚੁੱਕੀ ਹੈ। ਇਹਨਾਂ ਵਿਚ ਵਿਚ ਇਕ ਦਲ ਖਾਲਸਾ ਯੂਕੇ ਦਾ ਪੰਚ ਪ੍ਰਧਾਨ ਹੈ ਅਤੇ ਦੂਜਾ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦਾ ਕੁੜਮ ਹੈ।
ਪੜ੍ਹੋ ਇਹ ਅਹਿਮ ਖ਼ਬਰ-ਯੂਕੇ ਤੋਂ ਵੱਡੀ ਖ਼ਬਰ, ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਵਤਾਰ ਸਿੰਘ ਖੰਡਾ ਦੀ ਮੌਤ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਨ.ਆਈ.ਏ. ਨੇ ਸੋਮਵਾਰ ਨੂੰ 5 ਵੀਡੀਓ ਵੀ ਜਾਰੀ ਕੀਤੀਆਂ ਸਨ ਅਤੇ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਆਮ ਲੋਕਾਂ ਦੀ ਮਦਦ ਮੰਗੀ ਸੀ। NIA ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਬਾਰੇ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਿਤ ਕਰੇ। ਇਹ ਲੋਕ ਮਾਰਚ ਵਿੱਚ ਲੰਡਨ ਵਿੱਚ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਲਈ ਜ਼ਿੰਮੇਵਾਰ ਸਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।