ਭਾਰਤੀ ਹਵਾਈ ਫ਼ੌਜ ਦਾ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ, 2 ਪਾਇਲਟਾਂ ਦੀ ਮੌਤ

Monday, Dec 04, 2023 - 01:13 PM (IST)

ਭਾਰਤੀ ਹਵਾਈ ਫ਼ੌਜ ਦਾ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ, 2 ਪਾਇਲਟਾਂ ਦੀ ਮੌਤ

ਹੈਦਰਾਬਾਦ (ਭਾਸ਼ਾ)- ਭਾਰਤੀ ਹਵਾਈ ਫ਼ੌਜ ਦਾ ਇਕ ਟਰੇਨੀ ਜਹਾਜ਼ ਸੋਮਵਾਰ ਸਵੇਰੇ ਤੇਲੰਗਾਨਾ ਦੇ ਮੇਡਕ ਜ਼ਿਲ੍ਹੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ 2 ਪਾਇਲਟਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਤੂਪਰਾਨ ਮੰਡਲ 'ਚ ਵਾਪਰੀ, ਜਦੋਂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਤਾਂ ਇਕ ਟਰੇਨਰ ਅਤੇ ਇਕ ਟਰੇਨੀ ਪਾਇਲਟ ਜਹਾਜ਼ ਦੇ ਅੰਦਰ ਸਨ। 
 

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੇ ਇੱਥੇ ਦੇ ਨਜ਼ਦੀਕੀ ਡੰਡੀਗਲ 'ਚ ਹਵਾਈ ਫ਼ੌਜ ਅਕਾਦਮੀ (ਏ.ਐੱਫ.ਏ.) ਤੋਂ ਉਡਾਣ ਭਰੀ ਸੀ। ਹਾਦਸੇ ਦਾ ਸ਼ਿਕਾਰ ਹੁੰਦੇ ਹੀ ਜਹਾਜ਼ ਨੂੰ ਅੱਗ ਲੱਗ ਗਈ। ਹਾਲਾਂਕਿ ਫਾਇਰ ਬ੍ਰਿਗੇਡ ਅਧਿਕਾਰੀਆਂ ਵਲੋਂ ਅੱਗ ਬੁਝਾ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ,''ਏ.ਐੱਫ.ਏ. ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News