ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ, ਬੇਕਾਬੂ ਹੋਏ ਟਰੱਕ ਨੇ ਲਈ ਜਾਨ

Thursday, Sep 03, 2026 - 12:49 PM (IST)

ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ, ਬੇਕਾਬੂ ਹੋਏ ਟਰੱਕ ਨੇ ਲਈ ਜਾਨ

ਹਰਿਆਣਾ : ਹਰਿਆਣਾ ਦੇ ਕੈਥਲ ਜ਼ਿਲ੍ਹੇ ਤੋਂ ਬਹੁਤ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਵੀਰਵਾਰ ਸਵੇਰੇ ਸਿਵਾਨ ਸ਼ਹਿਰ ਦੇ ਚੀਕਾ-ਕੈਥਲ ਮੁੱਖ ਸੜਕ 'ਤੇ ਇੱਕ ਤੇਜ਼ ਰਫ਼ਤਾਰ ਅਤੇ ਬੇਕਾਬੂ ਟਰੱਕ ਨੇ ਸਕੂਲ ਜਾ ਰਹੀਆਂ ਸਕੂਟਰੀ ਸਵਾਰ ਦੋ ਭੈਣਾਂ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਟਰੱਕ ਦਾ ਟਾਇਰ ਦੋਵਾਂ ਕੁੜੀਆਂ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸਾ ਵਾਪਰ ਜਾਣ ਤੋਂ ਬਾਅਦ ਟਰੱਕ ਡਰਾਈਵਰ ਸਥਿਤੀ ਨੂੰ ਦੇਖਦੇ ਸਾਰ ਤੁਰੰਤ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸਿਵਾਨ ਦੇ ਮੁੱਖ ਬਾਜ਼ਾਰ ਨੇੜੇ ਵਾਪਰਿਆ ਹੈ। ਮ੍ਰਿਤਕ ਵਿਦਿਆਰਥਣਾਂ ਦੀ ਪਛਾਣ ਨਵਨੀਤ ਕੌਰ ਅਤੇ ਗੁਨਦੀਪ ਕੌਰ ਵਜੋਂ ਹੋਈ ਹੈ, ਜੋ ਸੀਵਾਨ ਦੇ ਸਰਕਾਰੀ ਗਰਲਜ਼ ਸਕੂਲ ਵਿੱਚ ਪੜ੍ਹਦੀਆਂ ਸਨ। ਦੋਵੇਂ ਸਕੀਆਂ ਭੈਣਾਂ ਦੱਸੀਆਂ ਜਾ ਰਹੀਆਂ ਹਨ, ਜੋ ਰੋਜ਼ਾਨਾ ਸਕੂਲ ਇੱਕਠੇ ਇਕੋਂ ਸਕੂਟਰੀ 'ਤੇ ਸਵਾਰ ਹੋ ਕੇ ਜਾਂਦੀਆਂ ਹਨ। ਰੋਜ਼ਾਨਾਂ ਦੇ ਵਾਂਗ ਅੱਜ ਜਦੋਂ ਉਹ ਸਕੂਲ ਜਾ ਰਹੀਆਂ ਸਨ ਤਾਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਕੁੜੀਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। 

ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News