LoC ਨੇੜੇ ਦੋ ਤਸਕਰ ਗ੍ਰਿਫ਼ਤਾਰ, ਹੈਰੋਇਨ ਜ਼ਬਤ

Monday, Dec 16, 2024 - 12:18 PM (IST)

ਰਾਜੌਰੀ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ (LoC) ਨੇੜੇ ਦੋ ਨਸ਼ੀਲੇ ਪਦਾਰਥ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਜ਼ਬਤ ਕੀਤੇ ਜਾਣ ਨਾਲ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਾਜਨ ਕੁਮਾਰ (25) ਅਤੇ ਸੁਭਾਸ਼ ਚੰਦਰ (36) ਨੂੰ ਐਤਵਾਰ ਦੇਰ ਰਾਤ ਸ਼ੇਰ ਅਤੇ ਕਨੇਟੀ ਦੇ ਅਗਾਂਹਵਧੂ ਪਿੰਡਾਂ ਵਿਚ ਫੌਜ ਅਤੇ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸ਼ਨੀਵਾਰ ਨੂੰ ਜੰਮੂ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ 'ਤੇ ਇਕ ਪਾਕਿਸਤਾਨੀ ਡਰੋਨ ਅਤੇ ਕਰੀਬ 500 ਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।


Tanu

Content Editor

Related News