ਜੰਮੂ ਕਸ਼ਮੀਰ : ਰਾਜੌਰੀ ''ਚ ਅੱਤਵਾਦੀਆਂ ਨਾਲ ਮੁਕਾਬਲੇ ''ਚ 2 ਜਵਾਨ ਸ਼ਹੀਦ

Wednesday, Nov 22, 2023 - 06:20 PM (IST)

ਜੰਮੂ ਕਸ਼ਮੀਰ : ਰਾਜੌਰੀ ''ਚ ਅੱਤਵਾਦੀਆਂ ਨਾਲ ਮੁਕਾਬਲੇ ''ਚ 2 ਜਵਾਨ ਸ਼ਹੀਦ

ਰਾਜੌਰੀ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲੇ 'ਚ 2 ਜਵਾਨ ਸ਼ਹੀਦ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਸੁਰੱਖਿਆ ਫ਼ੋਰਸਾਂ ਨੇ ਮੌਕੇ 'ਤੇ 2 ਅੱਤਵਾਦੀਆਂ ਨੂੰ ਘੇਰ ਲਿਆ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਸ਼੍ਰੀਨਗਰ 'ਚ ਲਸ਼ਕਰ ਦੇ 2 ਸਹਿਯੋਗੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਉਸ ਨੇ ਦੱਸਿਆ ਕਿ ਧਰਮਸਾਲ ਦੇ ਬਾਜੀਮਾਲ ਇਲਾਕੇ 'ਚ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੀ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅਧਿਕਾਰੀ ਅਤੇ ਇਕ ਫ਼ੌਜੀ ਦੀ ਜਾਨ ਚਲੀ ਗਈ ਅਤੇ ਇਕ ਹੋਰ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News