ਜੰਮੂ ''ਚ ਵਾਪਰਿਆ ਭਿਆਨਕ ਹਾਦਸਾ, 2 ਵਿਦਿਆਰਥੀਆਂ ਦੀ ਮੌਤ
Wednesday, Oct 23, 2024 - 02:16 PM (IST)

ਜੰਮੂ (ਭਾਸ਼ਾ)- ਜੰਮੂ ਦੇ ਸਿਦੜਾ ਪੁਲ 'ਤੇ ਮੋਟਰਸਾਈਕਲ 'ਤੇ ਜਾ ਰਹੇ ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ) ਦੇ 2 ਵਿਦਿਆਰਥੀਆਂ ਦੀ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕਾਂ ਦੀ ਪਛਾਣ ਰਾਜੌਰੀ ਦੇ ਤੌਹੀਦ ਵਾਨੀ ਅਤੇ ਡੋਡਾ ਦੀ ਮੇਹਰੂਨਿੰਸਾ ਵਜੋਂ ਹੋਈ ਹੈ। ਦੋਹਾਂ ਦੀ ਉਮਰ 20 ਸਾਲ ਦੇ ਨੇੜੇ-ਤੇੜੇ ਸੀ। ਪੁਲਸ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਮੰਗਲਵਾਰ ਦੇਰ ਰਾਤ ਜਦੋਂ ਨਗਰੇਟਾ ਤੋਂ ਭਟਿੰਡੀ ਜਾ ਰਹੇ ਸਨ, ਉਦੋਂ ਸਿਦੜਾ ਪੁਲ ਪਾਰ ਕਰਦੇ ਸਮੇਂ ਉਨ੍ਹਾਂ ਦੀ ਮੋਟਰਸਾਈਕਲ ਸਫਿਸਲ ਗਈ ਅਤੇ ਇਕ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਅਧਿਕਾਰੀਆਂ ਨੇ ਚਸ਼ਮਦੀਦਾਂ ਦੇ ਹਵਾਲੇ ਤੋਂ ਦੱਸਿਆ ਕਿ ਮੋਟਰਸਾਈਕਲ ਵਾਨੀ ਚਲਾ ਰਿਹਾ ਸੀ ਅਤੇ ਪੁਲ 'ਤੇ ਖੜ੍ਹੀ ਕਾਰ 'ਚ ਬੈਠੇ ਇਕ ਵਿਅਕਤੀ ਨੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਤਾਂ ਵਾਨੀ ਆਪਣੇ ਵਾਹਨ ਤੋਂ ਕੰਟਰੋਲ ਗੁਆ ਬੈਠਾ। ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ਾਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ਅਤੇ ਬੁੱਧਵਾਰ ਸਵੇਰੇ ਪੋਸਟਮਾਰਟਮ ਅਤੇ ਹੋਰ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਜੰਮੂ ਦੇ ਭਟਿੰਡੀ ਇਲਾਕੇ 'ਚ ਰਹਿ ਰਹੇ ਸਨ ਅਤੇ ਨੀਟ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8