ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 19 ਸਾਲ ਦੇ 2 ਭਾਰਤੀ ਵਿਦਿਆਰਥੀਆਂ ਦੀ ਮੌਤ

Monday, Apr 22, 2024 - 12:11 PM (IST)

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 19 ਸਾਲ ਦੇ 2 ਭਾਰਤੀ ਵਿਦਿਆਰਥੀਆਂ ਦੀ ਮੌਤ

ਹੈਦਰਾਬਾਦ (ਏਜੰਸੀ)- ਅਮਰੀਕਾ ਵਿੱਚ ਪੜ੍ਹ ਰਹੇ ਤੇਲੰਗਾਨਾ ਦੇ 2 ਵਿਦਿਆਰਥੀਆਂ ਦੀ ਅਮਰੀਕੀ ਸੂਬੇ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚੀ ਸੂਚਨਾ ਦੇ ਮੁਤਾਬਕ ਸ਼ਨੀਵਾਰ ਰਾਤ (ਸਥਾਨਕ ਸਮੇਂ ਮੁਤਾਬਕ) ਪੀਓਰੀਆ ਵਿੱਚ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ (ਦੋਵਾਂ ਦੀ 19 ਸਾਲ) ਦੀ ਕਾਰ, ਇੱਕ ਹੋਰ ਕਾਰ ਨਾਲ ਟਕਰਾ ਗਈ, ਜਿਸ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ UK ਗਏ 2 ਭਾਰਤੀ ਵਿਦਿਆਰਥੀਆਂ ਦੀ ਝਰਨੇ 'ਚ ਡੁੱਬਣ ਕਾਰਨ ਮੌਤ

ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਸ਼ਹਿਰ ਦਾ ਰਹਿਣ ਵਾਲਾ ਸੀ, ਜਦਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਸਟੇਸ਼ਨ ਘਨਪੁਰ ਦਾ ਰਹਿਣ ਵਾਲਾ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ 'ਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ।

ਇਹ ਵੀ ਪੜ੍ਹੋ: US 'ਚ ਭਾਰਤੀਆਂ ਦਾ ਦਬਦਬਾ, ਸਾਲ 2022 'ਚ 66  ਹਜ਼ਾਰ ਲੋਕਾਂ ਨੂੰ ਮਿਲੀ ਅਮਰੀਕੀ ਨਾਗਰਿਕਤਾ

ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਨਿਵੇਸ਼ ਅਤੇ ਗੌਤਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵਾਂ ਕਾਰਾਂ ਦੇ ਡਰਾਈਵਰ ਜ਼ਖ਼ਮੀ ਹੋ ਗਏ। ਨਿਵੇਸ਼ ਡਾਕਟਰ ਜੋੜੇ ਨਵੀਨ ਅਤੇ ਸਵਾਤੀ ਦਾ ਪੁੱਤਰ ਹੈ। ਦੋਵਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹਾਂ ਨੂੰ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਦੁਨੀਆ ਦੇ ਕਈ ਖੇਤਰਾਂ ’ਚ ਇਕੋ ਸਮੇਂ ਬਹੁਤ ਜ਼ਿਆਦਾ ਗਰਮੀ ਵਧਣਾ ਖ਼ਤਰੇ ਦਾ ਸੰਕੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News