ਕਸ਼ਮੀਰ ''ਚ 2 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
Monday, Aug 05, 2024 - 03:25 PM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ ਤੋਂ ਸੁਰੱਖਿਆ ਫ਼ੋਰਸਾਂ ਨੇ 2 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜੁਬੈਰ ਅਹਿਮਦ ਅਤੇ ਹਿਜਾਜ਼ ਨਜ਼ੀਰ ਨੂੰ ਅਵੰਤੀਪੋਰਾ ਇਲਾਕੇ 'ਚ ਅੱਤਵਾਦੀ ਵਿਰੋਧੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਕਬਜ਼ੇ ਤੋਂ 2 ਪਿਸਤੌਲਾਂ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ, ਦੋਵੇਂ ਸ਼ੱਕੀ ਅੱਤਵਾਦੀਆਂ ਨੂੰ ਧਾਰਾ 370 ਨੂੰ ਰੱਦ ਕੀਤੇ ਜਾਣ ਦੇ 5 ਸਾਲ ਪੂਰੇ ਹੋਣ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਹੈ। ਇਹ ਧਾਰਾ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8