ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਟਿਕਾਣਿਆਂ ਦਾ ਪਤਾ ਲਗਾਇਆ, 2 ਸ਼ੱਕੀ ਗ੍ਰਿਫ਼ਤਾਰ
Friday, Feb 09, 2024 - 11:36 AM (IST)
ਸ਼੍ਰੀਨਗਰ (ਭਾਸ਼ਾ)- ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ 2 ਅੱਤਵਾਦੀ ਟਿਕਾਣਿਆਂ ਦਾ ਪਤਾ ਲਗਾਇਆ ਅਤੇ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ 2 ਸ਼ੱਕੀ ਅੱਤਵਾਦੀ ਸਹਿਯੋਗੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਏ।
ਇਹ ਵੀ ਪੜ੍ਹੋ : ਸ਼੍ਰੀਨਗਰ 'ਚ ਹੋਈ ਵੱਡੀ ਵਾਰਦਾਤ, ਅੱਤਵਾਦੀਆਂ ਨੇ ਫਲ ਵਿਕਰੇਤਾ ਸਿੱਖ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
ਅਧਿਕਾਰੀਆਂ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਕਮਾਂਡਰ ਅਬਦੁੱਲ ਕਯੂਮ ਨਜਰ ਦੇ ਘਰ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿੱਥੇ ਸੁਰੱਖਿਆ ਫ਼ੋਰਸਾਂ ਨੂੰ ਠੋਸ ਟਿਕਾਣਾ ਮਿਲਿਆ। ਤਲਾਸ਼ੀ ਦੌਰਾਨ ਅਬਦੁੱਲ ਰਸ਼ੀਦ ਨਜਰ ਦੇ ਰਿਹਾਇਸ਼ੀ ਘਰ ਅੰਦਰੋਂ ਇਕ ਗੁਪਤ ਕੰਕ੍ਰੀਟ ਟਿਕਾਣਾ ਮਿਲਿਆ, ਜਿੱਥੋਂ ਆਈ.ਈ.ਡੀ., ਪਿਸਤੌਲ ਵਰਗੇ ਹਥਿਆਰ ਅਤੇ ਗੋਲਾ ਬਾਰੂਦ, ਪਿਸਤੌਲ ਮੈਗਜ਼ੀਨ ਅਤੇ ਹੋਰ ਇਤਰਾਜ਼ਯੋਗ ਇਲੈਕਟ੍ਰਾਨਿਕ ਸਾਮਾਨ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਕਮਾਂਡਰ ਦੇ ਰਿਸ਼ਤੇਦਾਰ ਅਬਦੁੱਲ ਰਸ਼ੀਦ ਨਜਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਅਤੇ ਪੁੱਛ-ਗਿੱਛ ਦੌਰਾਨ ਉਸ ਨੇ ਸੋਪੋਰ ਦੇ ਵਾਸੀ ਅਬਦੁੱਲ ਜਮੀਲ ਲਾਰਾਹ ਦਾ ਵੀ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਸ਼ਮੂਲੀਅਤ ਹੋਣ ਦਾ ਖ਼ੁਲਾਸਾ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਲਾਰਾਹ ਦੇ ਘਰ ਤਲਾਸ਼ੀ 'ਚ ਹਥਿਆਰ, ਗੋਲਾ-ਬਾਰੂਦ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਅਤੇ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e