ਪੁਲਵਾਮਾ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ

Thursday, Mar 10, 2022 - 12:44 PM (IST)

ਪੁਲਵਾਮਾ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ, ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ ਜਿਲ੍ਹੇ ਦੇ ਨੈਨਾ ਬਟਪੋਰਾ ਇਲਾਕੇ ਦੀ ਘੇਰਾਬੰਦੀ ਕਰ ਕੇ ਉੱਥੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਵਲੋਂ ਫ਼ੋਰਸ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਮੁਹਿੰਮ ਮੁਕਾਬਲੇ 'ਚ ਬਦਲ ਗਈ। ਫ਼ੋਰਸ ਨੇ ਵੀ ਗੋਲੀਬਾਰੀ ਦਾ ਪੂਰਾ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਮਾਰੇ ਗਏ ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਮੌਕੇ ਤੋਂ ਹਥਿਆਰ ਅਤੇ ਵਿਸਫ਼ੋਟਕ ਆਦਿ ਬਰਾਮਦ ਹੋਏ ਹਨ।


author

DIsha

Content Editor

Related News