ਬਾਰਾਮੂਲਾ ''ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਜੈਸ਼ ਕਮਾਂਡਰ ਸਹਿਤ ਦੋ ਅੱਤਵਾਦੀ ਢੇਰ

Thursday, Dec 24, 2020 - 07:35 PM (IST)

ਬਾਰਾਮੂਲਾ ''ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਜੈਸ਼ ਕਮਾਂਡਰ ਸਹਿਤ ਦੋ ਅੱਤਵਾਦੀ ਢੇਰ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇੱਕ ਪੁਲਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬਾਰਾਮੂਲਾ ਜ਼ਿਲ੍ਹੇ ਦੇ ਕਰੀਰੀ ਖੇਤਰ ਵਿੱਚ ਵਨਿਗਾਮ ਪਾਈਨ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਗਿਆ। ਉਨ੍ਹਾਂਨੇ ਕਿਹਾ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਉਣਾ ਸ਼ੁਰੂ ਕਰ ਦਿੱਤਾ। ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ 2 ਅੱਤਵਾਦੀ ਮਾਰੇ ਗਏ। 

ਇਨ੍ਹਾਂ ਵਿਚੋਂ ਇੱਕ ਜੈਸ਼-ਏ-ਮੁਹੰਮਦ ਦਾ ਕਮਾਂਡਰ ਵੀ ਹੈ। ਅੱਤਵਾਦੀਆਂ ਦੀ ਪਛਾਣ ਅਬਰਾਰ ਉਰਫ ਲਾਂਗੂ ਨਿਵਾਸੀ ਪਾਕਿਸਤਾਨ ਅਤੇ ਸੋਪੋਰ ਦੇ ਆਮਿਰ ਸਿਰਾਜ ਦੇ ਤੌਰ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਮਿਰ ਸਿਰਾਜ ਬਹੁਤ ਵਧੀਆ ਫੁੱਟਬਾਲ ਖਿਡਾਰੀ ਸੀ ਅਤੇ 24 ਜੂਨ ਨੂੰ ਲਾਪਤਾ ਹੋ ਗਿਆ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


author

Inder Prajapati

Content Editor

Related News