ਜੰਮੂ-ਕਸ਼ਮੀਰ : ਐਨਕਾਊਂਟਰ ''ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

Wednesday, May 22, 2019 - 10:42 AM (IST)

ਜੰਮੂ-ਕਸ਼ਮੀਰ : ਐਨਕਾਊਂਟਰ ''ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਸੁਰੱਖਿਆ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਕਸ਼ਮੀਰ ਘਾਟੀ ਦੇ ਕੁਲਗਾਮ ਵਿਚ ਐਨਕਾਊਂਟਰ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸ ਦੇ ਜਵਾਨਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਕੁਲਗਾਮ ਜ਼ਿਲੇ ਦੇ ਗੋਪਾਲਪੋਰਾ ਪਿੰਡ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਲੁੱਕੇ ਹੋਏ ਅੱਤਵਾਦੀਆਂ ਨੇ ਚਾਰੋਂ ਪਾਸੇ ਘੇਰਾਬੰਦੀ ਸਖਤ ਹੋਣ ਤੋਂ ਬਾਅਦ ਸੁਰੱਖਿਆ ਫੋਰਸ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ 2 ਅੱਤਵਾਦੀ ਢੇਰ ਹੋ ਗਏ।

ਸੂਤਰਾਂ ਮੁਤਾਬਕ ਮਾਰੇ ਗਏ ਅੱਤਵਾਦੀ ਵਿਚ ਘਾਟੀ ਵਿਚ ਸਰਗਰਮ ਹਿਜ਼ਬੁਲ ਮੁਜਾਹਿਦੀਨ ਸੰਗਠਨ ਨਾਲ ਸਬੰਧ ਰੱਖਦੇ ਹਨ। ਅੱਤਵਾਦੀਆਂ ਦੀ ਸਟੀਕ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਇਲਾਕੇ ਵਿਚ ਮੁਹਿੰਮ ਅਜੇ ਜਾਰੀ ਹੈ। ਸਾਵਧਾਨੀ ਦੇ ਤੌਰ 'ਤੇ ਪ੍ਰਸ਼ਾਸਨ ਨੇ ਕੁਲਗਾਮ ਜ਼ਿਲੇ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।


author

Tanu

Content Editor

Related News