ਜੰਮੂ ਕਸ਼ਮੀਰ ਦੇ ਬਾਂਦੀਪੋਰਾ ''ਚ ਮੁਕਾਬਲਾ, ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

Saturday, Jul 24, 2021 - 10:35 AM (IST)

ਜੰਮੂ ਕਸ਼ਮੀਰ ਦੇ ਬਾਂਦੀਪੋਰਾ ''ਚ ਮੁਕਾਬਲਾ, ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹਾ 'ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਉੱਤਰ ਕਸ਼ਮੀਰ 'ਚ ਬਾਂਦੀਪੋਰਾ ਦੇ ਸੁੰਬਲਰ ਇਲਾਕੇ 'ਚ ਸ਼ੋਖਬਾਬਾ ਜੰਗਲ 'ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਮੁਕਾਬਲੇ 'ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਦੇ ਕਮਾਂਡਰ ਸਮੇਤ 2 ਅੱਤਵਾਦੀ ਕੀਤੇ ਢੇਰ

PunjabKesari

ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸ ਇਲਾਕੇ 'ਚ ਤਲਾਸ਼ ਮੁਹਿੰਮ ਚਲਾ ਰਹੇ ਸੀ, ਉਦੋਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਫ਼ੋਰਸਾਂ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ, ਜਿਸ ਨਾਲ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਉਹ ਕਿਹੜੇ ਅੱਤਵਾਦੀ ਸੰਗਠਨ ਨਾਲ ਜੁੜੇ ਸਨ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਹਾਲੇ ਜਾਰੀ ਹੈ।

ਇਹ ਵੀ ਪੜ੍ਹੋ : ਜੰਮੂ ਪੁਲਸ ਨੇ ਸਰਹੱਦੀ ਇਲਾਕੇ 'ਚ IED ਸਮੱਗਰੀ ਲਿਜਾ ਰਹੇ ਡਰੋਨ ਨੂੰ ਸੁੱਟਿਆ


author

DIsha

Content Editor

Related News