ਜੰਮੂ ਕਸ਼ਮੀਰ : ਮੁਕਾਬਲੇ 'ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਦੇ ਕਮਾਂਡਰ ਸਮੇਤ 2 ਅੱਤਵਾਦੀ ਕੀਤੇ ਢੇਰ
Friday, Jul 23, 2021 - 10:37 AM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਰਾਤ ਭਰ ਚਲੇ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਸਮੇਤ 2 ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀਰਵਾਰ ਨੂੰ ਸੋਪੋਰ ਦੇ ਵਾਰਪੋਰਾ ਇਲਾਕੇ 'ਚ ਘੇਰਾਬੰਦੀ ਕਰ ਕੇ ਤਲਾਸ ਮੁਹਿੰਮ ਚਲਾਈ। ਅਧਿਕਾਰੀ ਨੇ ਦੱਸਿਆ,''ਹਰੇਕ ਘਰ ਦੀ ਤਲਾਸ਼ੀ ਦੌਰਾਨ ਅੱਤਵਾਦੀਆਂ ਦੀ ਟਿਕਾਣੇ ਦਾ ਪਤਾ ਲੱਗਾ ਅਤੇ ਉਨ੍ਹਾਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਗਿਆ।''
ਇਹ ਵੀ ਪੜ੍ਹੋ : ਕੋਰੋਨਾ ਨਾਲ ਨਵੀਂ ਮੁਸੀਬਤ, 14 ਲੋਕਾਂ ਦੇ ਲਿਵਰ ’ਚ ਮਿਲੇ ਫੋੜੇ
ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਆਂ ਚਲਾਉਣ ਨਾਲ ਮੁਹਿੰਮ ਮੁਕਾਬਲੇ 'ਚ ਬਦਲ ਗਈ। ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ,''ਮੁਹਿੰਮ 'ਚ 2 ਅੱਤਵਾਦੀ ਮਾਰੇ ਗਏ। ਸੁਰੱਖਿਆ ਮੁਲਾਜ਼ਮਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।'' ਕਸ਼ਮੀਰ ਦੇ ਪੁਲਸ ਜਨਰਲ ਇੰਸਪੈਕਟਰ ਵਿਜੇ ਕੁਮਾਰ ਨੇ ਸਫ਼ਲ ਮੁਹਿੰਮ ਲਈ ਸੁਰੱਖਿਆ ਫ਼ੋਰਸਾਂ ਨੂੰ ਵਧਾਈ ਦਿੱਤੀ। ਜੰਮੂ ਕਸ਼ਮੀਰ ਪੁਲਸ ਦੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਕੁਮਾਰ ਦੇ ਹਵਾਲੇ ਤੋਂ ਕਿਹਾ ਗਿਆ,''ਮਾਰੇ ਗਏ ਅੱਤਵਾਦੀਆਂ 'ਚੋਂ ਇਕ ਫਿਆਜ਼ ਵਾਰ ਸੀ, ਜੋ ਸੁਰੱਖਿਆ ਫ਼ੋਰਸਾਂ ਅਤੇ ਆਮ ਨਾਗਰਿਕਾਂ 'ਤੇ ਕੀਤੇ ਗਏ ਕਈ ਹਮਲਿਆਂ 'ਚ ਸ਼ਾਮਲ ਸੀ। ਉਹ ਉੱਤਰ ਕਸ਼ਮੀਰ 'ਚ ਹੋਈ ਹਿੰਸਾ ਦਾ ਵੀ ਦੋਸ਼ੀ ਸੀ।'' ਸੁਰੱਖਿਆ ਫ਼ੋਰਸਾਂ ਨੇ ਇਸ ਸਾਲ ਹੁਣ ਤੱਕ ਘਾਟੀ 'ਚ 80 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: 22 ਅਗਸਤ ਨੂੰ ਹੋਣਗੀਆਂ DSGMC ਦੀਆਂ ਚੋਣਾਂ, ਇਸ ਦਿਨ ਆਉਣਗੇ ਨਤੀਜੇ