ਜੰਮੂ-ਕਸ਼ਮੀਰ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਦੋ ਅੱਤਵਾਦੀ ਢੇਰ

05/04/2021 9:44:25 PM

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬੋਮਈ ਖੇਤਰ ਦੇ ਨਾਥੀਪੋਰਾ ਇਲਾਕੇ ਵਿੱਚ ਅੱਤਵਾਦੀਆਂ ਦੀ ਹਾਜ਼ਰੀ ਦੀ ਸੂਚਨਾ 'ਤੇ ਘੇਰਾਬੰਦੀ ਅਤੇ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਖੋਜ ਮੁਹਿੰਮ ਮੁਕਾਬਲੇ ਵਿੱਚ ਉਦੋਂ ਤਬਦੀਲ ਹੋ ਗਿਆ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਅਨੁਸਾਰ ਸੁਰੱਖਿਆ ਬਲਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। 

ਇਹ ਵੀ ਪੜ੍ਹੋ- ਇਸ ਸੂਬੇ 'ਚ ਮਿਲਿਆ ਕੋਰੋਨਾ ਦਾ ਨਵਾਂ ਸਟ੍ਰੇਨ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ

ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਖੋਜ ਮੁਹਿੰਮ ਜਾਰੀ ਹੈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਕਸ਼ਮੀਰ ਦੇ ਇੰਸਪੈਕਟਰ ਜਨਰਲ ਆਫ ਪੁਲਸ ਵਿਜੇ ਕੁਮਾਰ ਨੇ ਇੱਕ ਟਵੀਟ ਕੀਤਾ, “(29 ਮਾਰਚ ਨੂੰ ਸੋਪੋਰ ਵਿੱਚ) ਦੋ ਕੌਂਸਲਰਾਂ ਅਤੇ ਇੱਕ ਪੁਲਸ ਮੁਲਾਜ਼ਮ ਦੀ ਹੱਤਿਆ ਵਿੱਚ ਸ਼ਾਮਲ ਇੱਕ ਵਿਦੇਸ਼ੀ ਅੱਤਵਾਦੀ ਮੁਕਾਬਲੇ ਵਿੱਚ ਘੇਰ ਲਿਆ ਗਿਆ ਹੈ।”

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News