ਜੰਮੂ ਕਸ਼ਮੀਰ : ਸ਼੍ਰੀਨਗਰ ''ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ ਲਸ਼ਕਰ ਦੇ 2 ਅੱਤਵਾਦੀ ਢੇਰ

02/05/2022 10:04:59 AM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ 'ਚ ਸ਼ਨੀਵਾਰ ਨੂੰ ਇੱਥੇ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਫ਼ੋਰਸਾਂ ਨੇ ਰਾਤ ਨੂੰ ਸ਼ਹਿਰ ਦੇ ਜਕੁਰਾ ਇਲਾਕੇ 'ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸ ਇਲਾਕੇ 'ਚ ਤਲਾਸ਼ ਮੁਹਿੰਮ ਚਲਾ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ। ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ : 'ਹਨੀ' ਦੀ ਗ੍ਰਿਫ਼ਤਾਰੀ ਮਗਰੋਂ ਭਖੀ ਸਿਆਸਤ, ਰਣਦੀਪ ਸੁਰਜੇਵਾਲਾ ਨੇ PM ਮੋਦੀ 'ਤੇ ਲਾਏ ਵੱਡੇ ਇਲਜ਼ਾਮ

ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਹਨ। ਕਸ਼ਮੀਰ ਦੇ ਪੁਲਸ ਜਨਰਲ ਇੰਸਪੈਕਟਰ (ਆਈ.ਜੀ.ਪੀ.) ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸੰਬੰਧ 'ਦਿ ਰੈਸਿਸਟੈਂਟ ਫਰੰਟ' (ਟੀ.ਆਰ.ਐੱਫ.) ਨਾਲ ਸਨ। ਅੱਤਵਾਦੀਆਂ 'ਚੋਂ ਇਕ 29 ਜਨਵਰੀ ਨੂੰ ਅਨੰਤਨਾਗ 'ਚ ਇਕ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੇ ਕਤਲ 'ਚ ਸ਼ਾਮਲ ਸੀ। ਕਸ਼ਮੀਰ ਦੇ ਆਈ.ਜੀ.ਪੀ. ਨੇ ਟਵੀਟ ਕੀਤਾ,''ਅੱਤਵਾਦੀ ਸੰਗਠਨ ਲਸ਼ਕਰ/ਟੀ.ਆਰ.ਐੱਫ. ਦੇ 2 ਅੱਤਵਾਦੀਆਂ ਨੂੰ ਸ਼੍ਰੀਨਗਰ ਪੁਲਸ ਨੇ ਮਾਰ ਸੁੱਟਿਆ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਇਖਲਾਕ ਹਾਜ਼ਮ ਅਨੰਤਨਾਗ ਦੇ ਹਸਨਪੋਰਾ 'ਚ ਹਾਲ 'ਚ ਕੀਤੀ ਗਈ ਹੈੱਡ ਕਾਂਸਟੇਬਲ ਅਲੀ ਮੁਹੰਮਦ ਦੀ ਹੱਤਿਆ 'ਚ ਸ਼ਾਮਲ ਸੀ। ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ 2 ਪਿਸੌਤਲਾਂ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha