ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ 2 ਅੱਤਵਾਦੀ ਢੇਰ

Saturday, Sep 28, 2024 - 05:56 PM (IST)

ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ 2 ਅੱਤਵਾਦੀ ਢੇਰ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 2 ਅੱਤਵਾਦੀ ਢੇਰ ਹੋ ਗਏ, ਜਦੋਂ ਕਿ ਚਾਰ ਫ਼ੌਜ ਕਰਮੀ ਅਤੇ ਇਕ ਪੁਲਸ ਅਧਿਕਾਰੀ ਜ਼ਖ਼ਮੀ ਹੋ ਗਏ ਹਨ। ਅਧਿਕਾਰਤ ਬੁਲਾਰੇ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਫ਼ੌਜ ਅਤੇ ਪੁਲਸ ਦੀ ਸਾਂਝੀ ਫ਼ੋਰਸ ਨੇ ਸ਼ਨੀਵਾਰ ਤੜਕੇ ਆਦਿਗਾਮ ਦੇਵਸਰ ਕੁਲਗਾਮ 'ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਇਸ ਦੌਰਾਨ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਫ਼ੋਰਸਾਂ ਨੇ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਵਿਚਾਲੇ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਉੱਥੇ ਹੀ ਚਾਰ ਫ਼ੌਜ ਕਰਮੀ ਅਤੇ ਇਕ ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ ਮਾਰੇ ਗਏ ਦੋਵੇਂ ਅੱਤਵਾਦੀ ਸਥਾਨਕ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News