ਸੈਰ ਕਰਨ ਜਾ ਰਹੀਆਂ ਦੋ ਔਰਤਾਂ ਨੂੰ ਕਾਰ ਨੇ ਮਾਰੀ ਟੱਕਰ, ਹੋਈ ਮੌਤ

Friday, Oct 18, 2024 - 02:28 PM (IST)

ਸੈਰ ਕਰਨ ਜਾ ਰਹੀਆਂ ਦੋ ਔਰਤਾਂ ਨੂੰ ਕਾਰ ਨੇ ਮਾਰੀ ਟੱਕਰ, ਹੋਈ ਮੌਤ

ਬਿਜਨੌਰ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਮੰਡਾਵਲੀ ਥਾਣਾ ਖੇਤਰ ਦੇ ਮੀਰਾਂਪੁਰ ਬੇਗਾ ਨੇੜੇ ਹਾਈਵੇਅ 'ਤੇ ਸੈਰ ਕਰਨ ਜਾ ਰਹੀਆਂ ਦੋ ਔਰਤਾਂ ਨੂੰ ਸ਼ੁੱਕਰਵਾਰ ਤੜਕੇ ਇੱਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਨਜੀਬਾਬਾਦ ਦੇ ਇਲਾਕਾ ਅਧਿਕਾਰੀ ਦੀਪਕ ਸਿੰਘ ਨੇ ਦੱਸਿਆ ਕਿ ਸੁਨੀਤਾ ਦੇਵੀ (60) ਅਤੇ ਪਾਰਵਤੀ (50) ਵਾਸੀ ਸਫੀਆਬਾਦ ਮੀਰਾਂਪੁਰ ਬੇਗਾ ਨੇੜੇ ਹਾਈਵੇਅ 'ਤੇ ਸੈਰ ਕਰਨ ਲਈ ਜਾ ਰਹੀਆਂ ਸਨ ਕਿ ਇਕ ਕਾਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਸਿੰਘ ਅਨੁਸਾਰ ਹਾਦਸੇ ਦੌਰਾਨ ਗੰਭੀਰ ਤੌਰ 'ਤੇ ਜ਼ਖ਼ਮੀ ਹੋਈਆਂ ਦੋਵਾਂ ਔਰਤਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੀ ਪਛਾਣ ਮੋਹਿਤ ਵਾਸੀ ਪਿਥੌਰਾਗੜ੍ਹ, ਉੱਤਰਾਖੰਡ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦੋਹਾਂ ਔਰਤਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News