ਉਸਾਰੀ ਅਧੀਨ ਇਮਾਰਤ ਦੀ ਸਲੈਬ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ, ਦੋ ਜ਼ਖ਼ਮੀ
Thursday, Sep 05, 2024 - 02:11 PM (IST)
ਮੁੰਬਈ - ਮੁੰਬਈ ਦੇ ਮਲਾਡ ਵਿੱਚ ਵੀਰਵਾਰ ਨੂੰ ਇੱਕ ਨਿਰਮਾਣ ਅਧੀਨ ਇਮਾਰਤ ਦੀ ਸਲੈਬ ਦਾ ਇੱਕ ਹਿੱਸਾ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਨਗਰ ਨਿਗਮ ਅਧਿਕਾਰੀਆਂ ਵਲੋਂ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਮਲਾਡ ਈਸਟ ਦੇ ਗੋਵਿੰਦ ਨਗਰ ਇਲਾਕੇ 'ਚ ਰਾਤ ਕਰੀਬ 12.10 ਵਜੇ ਵਾਪਰੀ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਨਾਗਰਿਕ ਸੰਸਥਾਵਾਂ ਦੇ ਇਕ ਅਧਿਕਾਰੀ ਨੇ ਕਿਹਾ, "ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਨਿਰਮਾਣ ਅਧੀਨ 20 ਮੰਜ਼ਿਲਾ ਇਮਾਰਤ ਦੀ ਉਪਰਲੀ ਮੰਜ਼ਿਲ ਦੀ ਸਲੈਬ ਦਾ ਇੱਕ ਹਿੱਸਾ ਢਹਿ ਗਿਆ।" ਉਨ੍ਹਾਂ ਦੱਸਿਆ ਕਿ ਜ਼ਖ਼ਮੀ ਮਜ਼ਦੂਰਾਂ ਨੂੰ ਨੇੜਲੇ ਐੱਮ.ਡਬਲਿਊ. ਦੇਸਾਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਦੋ ਹੋਰਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8