ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਫੁੱਟਬਾਲ ਖਿਡਾਰੀਆਂ ਦੀ ਮੌਤ, 10 ਜ਼ਖਮੀ

Thursday, Aug 29, 2024 - 09:38 PM (IST)

ਲਾਤੇਹਾਰ — ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ 'ਚ ਵੀਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ ਦੋ ਉਭਰਦੇ ਫੁੱਟਬਾਲ ਖਿਡਾਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਬਾਲੁਮਥ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸ.ਡੀ.ਪੀ.ਓ.) ਆਸ਼ੂਤੋਸ਼ ਕੁਮਾਰ ਸਤਿਅਮ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਨੂੰ ਬਾਰਿਆਤੂ ਥਾਣਾ ਖੇਤਰ ਦੇ ਇਟਕੇ ਪਿੰਡ 'ਚ ਵਾਪਰੀ ਜਦੋਂ ਉਹ ਫੁੱਟਬਾਲ ਖੇਡ ਰਹੇ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦੀਪਕ ਕੁਮਾਰ (24) ਅਤੇ ਵਰਿੰਦਰ ਗੰਝੂ (25) ਵਜੋਂ ਹੋਈ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।


Inder Prajapati

Content Editor

Related News