ਕਾਰ ਅਤੇ ਮਿੰਨੀ ਬੱਸ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Monday, Jun 01, 2026 - 05:28 PM (IST)

ਕਾਰ ਅਤੇ ਮਿੰਨੀ ਬੱਸ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਨੈਸ਼ਨਲ ਡੈਸਕ: ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਵਿੱਚ ਕਾਨਪੁਰ-ਅਲੀਗੜ੍ਹ ਰਾਜਮਾਰਗ 'ਤੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਤੇ ਮਿੰਨੀ ਬੱਸ ਵਿਚਕਾਰ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਕਾਰ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੁਲਸ ਸੁਪਰਡੈਂਟ (SP) ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਵਿਸ਼ਾਲ ਸਿੰਘ (33) ਅਤੇ ਅੰਬਰ ਕਟਿਆਰ (35) ਵਜੋਂ ਹੋਈ ਹੈ। ਦੋਵੇਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਤੋਂ ਤੁਰੰਤ ਬਾਅਦ ਮਿੰਨੀ ਬੱਸ ਦਾ ਡਰਾਈਵਰ ਆਪਣਾ ਵਾਹਨ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News