ਪੁਲਸ ਵਾਹਨ ਨਾਲ ਮੋਟਰਸਾਈਕਲ ‘ਟਕਰਾਉਣ’ ਨਾਲ ਦੋ ਨੌਜਵਾਨਾਂ ਦੀ ਮੌਤ

Saturday, Oct 05, 2024 - 06:02 PM (IST)

ਪੁਲਸ ਵਾਹਨ ਨਾਲ ਮੋਟਰਸਾਈਕਲ ‘ਟਕਰਾਉਣ’ ਨਾਲ ਦੋ ਨੌਜਵਾਨਾਂ ਦੀ ਮੌਤ

ਰਾਮਗੜ੍ਹ : ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ 'ਚ ਪੁਲਸ ਦੇ ਗਸ਼ਤੀ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗੋਲਾ ਥਾਣਾ ਖੇਤਰ 'ਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹੈ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਅਧਿਆਪਕਾਂ ਦੀ ਥਾਂ ਕਲਾਸ 'ਚ ਪੜ੍ਹਾਉਣਗੇ AI Robot

ਗੋਲਾ ਥਾਣਾ ਇੰਚਾਰਜ ਅਭਿਸ਼ੇਕ ਪ੍ਰਸਾਦ ਨੇ ਦੱਸਿਆ ਕਿ ਇਕ ਮ੍ਰਿਤਕ ਦੇ ਪਿਤਾ ਤੀਰੂ ਮਾਂਝੀ ਦੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਗਸ਼ਤੀ ਵਾਹਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਨੌਜਵਾਨਾਂ ਨੂੰ ਪੁਲਸ ਦੀ ਗਸ਼ਤ ਵਾਲੀ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਸਾਦ ਨੇ ਕਿਹਾ, ''ਅਸੀਂ ਇਸ ਸਬੰਧ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ।''

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News