ਪ੍ਰਿਯੰਕਾ ਦੀ ਰੈਲੀ ’ਚ ਟਾਈਟਲਰ ਦੀ ਮੌਜੂਦਗੀ ਸਿੱਖ ਕਤਲੇਆਮ ਗਾਂਧੀ ਪਰਿਵਾਰ ਯੋਜਨਾ ਦਾ ਸਬੂਤ : ਸਿਰਸਾ

12/17/2019 12:32:14 AM

ਨਵੀਂ ਦਿੱਲੀ (ਜ. ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਰੈਲੀ ਵਿਚ ਜਗਦੀਸ਼ ਟਾਈਟਲਰ ਦੀ ਮੌਜੂਦਗੀ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ 1984 ਦਾ ਸਿੱਖ ਕਤਲੇਆਮ ਗਾਂਧੀ ਪਰਿਵਾਰ ਦਾ ਮਾਸਟਰ ਪਲਾਨ ਸੀ। ਇੱਥੇ ਜਾਰੀ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਹਾਂ ਕਿ ਗਾਂਧੀ ਪਰਿਵਾਰ ਇਸ ਕਤਲੇਆਮ ਦਾ ਮੁੱਖ ਸਾਜ਼ਿਸ਼ਕਰਤਾ ਹੈ, ਜਿਸ ਨੇ ਇਸ ਦੀ ਯੋਜਨਾ ਬਣਾਈ ਅਤੇ ਉਸ ਨੂੰ ਅੰਜਾਮ ਦਿੱਤਾ ਅਤੇ ਪ੍ਰਿਯੰਕਾ ਗਾਂਧੀ ਦੀ ਰੈਲੀ ਵਿਚ ਟਾਈਟਲਰ ਦੀ ਮੌਜੂਦਗੀ ਨੇ ਸਾਡੇ ਸਟੈਂਡ ਨੂੰ ਸਹੀ ਸਾਬਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਖਿਲਵਾੜ ਕੀਤਾ ਹੈ ਜਦੋਂਕਿ ਜਗਦੀਸ਼ ਟਾਈਟਲਰ ਨੂੰ ਕਈ ਪੁਰਸਕਾਰਾਂ ਨਾਲ ਨਿਵਾਜਿਆ ਹੈ, ਉਹ ਵੀ ਤਦ ਜਦ ਉਹ 1984 ਦੇ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਤੋਂ ਸਵਾਲ ਕੀਤਾ ਕਿ ਕੀ ਉਹ ਇਹ ਸਵੀਕਾਰ ਕਰਦੀ ਹੈ ਕਿ ਸਿੱਖ ਕਤਲੇਆਮ ਵਿਚ ਉਨ੍ਹਾਂ ਦੇ ਪਰਿਵਾਰ ਦਾ ਸਭ ਤੋਂ ਵੱਡਾ ਅਹਿਮ ਰੋਲ ਸੀ?

Sunny Mehra

This news is Content Editor Sunny Mehra