ਯੂ. ਪੀ. ATS ਨੂੰ ਮਿਲੀ ਵੱਡੀ ਸਫ਼ਲਤਾ, ਅਲਕਾਇਦਾ ਨਾਲ ਜੁੜੇ ਦੋ ਅੱਤਵਾਦੀ ਗ੍ਰਿਫ਼ਤਾਰ
Sunday, Jul 02, 2023 - 11:44 PM (IST)
ਲਖਨਊ : ਉੱਤਰ ਪ੍ਰਦੇਸ਼ ਏ. ਟੀ. ਐੱਸ. ਨੇ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਸਨ, ਇਸ ਤੋਂ ਪਹਿਲਾਂ ਹੀ ਯੂ. ਪੀ. ਏ. ਟੀ. ਐੱਸ. ਨੇ ਖੁਫ਼ੀਆ ਇਨਪੁੱਟ ਦੀ ਮਦਦ ਨਾਲ ਇਨ੍ਹਾਂ ਨੂੰ ਕਾਬੂ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚੋਂ ਇਕ ਦੀ ਪਛਾਣ ਗੋਂਡਾ ਨਿਵਾਸੀ ਸੱਦਾਮ ਸ਼ੇਖ ਦੇ ਰੂਪ ’ਚ ਹੋਈ ਹੈ, ਜਦਕਿ ਦੂਜੇ ਮੁਲਜ਼ਮ ਦੀ ਪਛਾਣ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਰਿਜ਼ਵਾਨ ਖਾਨ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ATS ਸੂਤਰਾਂ ਦੀ ਮੰਨੀਏ ਤਾਂ ਇਹ ਦੋਵੇਂ ਪਾਕਿਸਤਾਨੀ ਅੱਤਵਾਦੀ ਸੰਗਠਨ ਅਲਕਾਇਦਾ ਦੇ ਸੰਪਰਕ ’ਚ ਸਨ। ਫਿਲਹਾਲ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)