UP: ਯੂ-ਟਰਨ ਲੈ ਰਹੀ ਕਾਰ ''ਚ ਵੱਜਾ ਤੇਜ਼ ਰਫ਼ਤਾਰ ਡੰਪਰ ਟਰੱਕ, ਇੱਕੋਂ ਪਰਿਵਾਰ ਦੇ 4 ਮੈਂਬਰਾਂ ਦੀ ਮੌਤ
Thursday, Aug 27, 2026 - 09:27 AM (IST)
ਬਾਰਾਬੰਕੀ : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਦੀ ਕਾਰ ਨਾਲ ਟੱਕਰ ਹੋਣ ਕਾਰਨ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਉਕਤ ਸਥਾਨ 'ਤੇ ਹਫੜਾ-ਦਫ਼ੜੀ ਮਚ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਘਟਨਾ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਰਾਤ ਨੂੰ ਮਸੌਲੀ ਥਾਣਾ ਖੇਤਰ ਦੇ ਬਿੰਦੌਰਾ ਪਿੰਡ ਨੇੜੇ ਵਾਪਰਿਆ ਹੈ।
ਪੜ੍ਹੋ ਇਹ ਵੀ - ਪੰਜਾਬ ਦੇ 3 ਲੱਖ ਸਰਕਾਰੀ ਕਰਮਚਾਰੀਆਂ ਦਾ ‘ਮਹਾਬੰਦ’ ਅੱਜ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਹਾਦਸੇ ਤੋਂ ਪਹਿਲਾਂ ਕਾਰ ਵਿੱਚ ਸਫ਼ਰ ਕਰ ਰਹੇ ਇਕ ਪਰਿਵਾਰ ਦੇ ਮੈਂਬਰ ਬਾਰਾਬੰਕੀ-ਬਹਿਰਾਈਚ ਹਾਈਵੇਅ 'ਤੇ ਯੂ-ਟਰਨ ਲੈ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਪੁਲਸ ਅਨੁਸਾਰ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ 7 ਸਾਲਾ ਬੱਚੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ 60 ਸਾਲਾ ਮੌਲਾਨਾ ਸ਼ਰੀਫ, ਉਨ੍ਹਾਂ ਦੀ 55 ਸਾਲਾ ਪਤਨੀ ਤਬੱਸੁਮ ਬਾਨੋ, 29 ਸਾਲਾ ਪੁੱਤਰ ਮੁਹੰਮਦ ਉਜ਼ੈਮ ਅਤੇ 17 ਸਾਲਾ ਧੀ ਰੁਸ਼ਦਾ ਖਾਤੂਨ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸ਼ਰੀਫ ਦੀ ਸੱਤ ਸਾਲਾ ਧੀ ਹੁਦਾ, ਜੋ ਕਿ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ, ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਪੜ੍ਹੋ ਇਹ ਵੀ - 26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਪੁਲਸ ਨੇ ਦੱਸਿਆ ਕਿ ਸ਼ਰੀਫ ਪਰਿਵਾਰ, ਜੋ ਕਿ ਸ਼ਰਾਵਸਤੀ ਦੇ ਭਿੰਗਾ ਥਾਣਾ ਖੇਤਰ ਦੇ ਪੁਰਾਣੀ ਬਾਜ਼ਾਰ ਦੱਖਣੀ ਪਿੰਡ ਦੇ ਵਸਨੀਕ ਹਨ, ਲਖਨਊ ਜਾ ਰਿਹਾ ਸੀ। ਰਾਸਤੇ ਵਿਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਸ ਸੁਪਰਡੈਂਟ ਅਰਪਿਤ ਵਿਜੇਵਰਗੀਆ ਨੇ ਕਿਹਾ ਕਿ ਕਾਰ ਵਿੱਚ ਸਵਾਰ ਪਰਿਵਾਰ ਨੇ ਹਾਈਵੇਅ 'ਤੇ ਅਚਾਨਕ ਯੂ-ਟਰਨ ਲਿਆ, ਜਿਸ ਕਾਰਨ ਇਹ ਹਾਦਸਾ ਹੋਇਆ। ਉਨ੍ਹਾਂ ਕਿਹਾ ਕਿ ਹਾਦਸੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
