ਜੰਗ ਵਿਚਾਲੇ UAE ਨੇ ਜਾਰੀ ਕੀਤੀ ਅਡਵਾਈਜ਼ਰੀ ! Airport ਵੱਲ ਜਾਣ ਵਾਲੇ ਜ਼ਰੂਰ ਦੇਣ ਧਿਆਨ

Sunday, Mar 08, 2026 - 11:25 AM (IST)

ਜੰਗ ਵਿਚਾਲੇ UAE ਨੇ ਜਾਰੀ ਕੀਤੀ ਅਡਵਾਈਜ਼ਰੀ ! Airport ਵੱਲ ਜਾਣ ਵਾਲੇ ਜ਼ਰੂਰ ਦੇਣ ਧਿਆਨ

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਛਿੜੀ ਜੰਗ ਕਾਰਨ ਸੁਰੱਖਿਆ ਦੇ ਮੱਦੇਨਜ਼ਰ, ਸੰਯੁਕਤ ਅਰਬ ਅਮੀਰਾਤ (UAE) ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਅਤੇ ਯਾਤਰੀਆਂ ਲਈ ਇੱਕ ਜ਼ਰੂਰੀ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਨੇ ਸਖ਼ਤ ਹਦਾਇਤ ਦਿੱਤੀ ਹੈ ਕਿ ਯਾਤਰੀ ਯੂ.ਏ.ਈ. ਦੇ ਹਵਾਈ ਅੱਡਿਆਂ (ਖਾਸ ਕਰਕੇ ਦੁਬਈ ਅਤੇ ਅਬੂ ਧਾਬੀ) ਦੇ ਅੰਦਰ ਫੋਟੋਆਂ ਨਾ ਖਿੱਚਣ ਅਤੇ ਨਾ ਹੀ ਕੋਈ ਵੀਡੀਓ ਬਣਾਉਣ।

ਦੂਤਾਵਾਸ ਅਨੁਸਾਰ, ਸੰਵੇਦਨਸ਼ੀਲ ਇਲਾਕਿਆਂ ਜਾਂ ਹਵਾਈ ਅੱਡੇ ਦੀ ਸੁਰੱਖਿਆ ਨਾਲ ਸਬੰਧਤ ਹਾਲਾਤਾਂ ਨੂੰ ਰਿਕਾਰਡ ਕਰਨਾ ਸਥਾਨਕ ਕਾਨੂੰਨਾਂ ਦੀ ਉਲੰਘਣਾ ਹੋ ਸਕਦਾ ਹੈ ਅਤੇ ਇਸ ਨਾਲ ਯਾਤਰੀਆਂ ਲਈ ਕਾਨੂੰਨੀ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੇ ਸੈਂਸੇਟਿਵ ਕੰਟੈਂਟ, ਜਿਵੇਂ ਮਿਜ਼ਾਈਲ ਇੰਟਰਸੈਪਸ਼ਨ ਦੇ ਵੀਡੀਓ ਜਾਂ ਧਮਾਕਾ ਆਦਿ ਦੀ ਵੀਡੀਓ ਜਾਂ ਤਸਵੀਰ ਸਾਂਝੀ ਕਰਨ ਤੋਂ ਗੁਰੇਜ਼ ਕਰਨ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

PunjabKesari

ਇਹ ਵੀ ਪੜ੍ਹੋ- High Alert ! ਜੰਗ ਵਿਚਾਲੇ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਯੂਰਪੀ ਦੇਸ਼

 

ਈਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਕਾਰਨ ਯੂਏਈ ਦੇ ਹਵਾਈ ਅੱਡਿਆਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਹਾਲ ਹੀ ਵਿੱਚ ਹੋਏ ਮਿਜ਼ਾਈਲ ਹਮਲਿਆਂ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਸਰਗਰਮੀ ਕਾਰਨ ਹਵਾਈ ਅੱਡੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਖੇਤਰ ਬਣ ਗਏ ਹਨ। ਅਜਿਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਫੋਟੋਗ੍ਰਾਫੀ ਸੁਰੱਖਿਆ ਪ੍ਰੋਟੋਕੋਲ ਵਿੱਚ ਰੁਕਾਵਟ ਪਾ ਸਕਦੀ ਹੈ।

ਦੂਤਾਵਾਸ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾਈ ਅੱਡੇ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ ਤੇ ਸਿਰਫ਼ ਅਧਿਕਾਰਤ ਖ਼ਬਰਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੀ ਭਰੋਸਾ ਕਰਨ। ਯਾਤਰੀਆਂ ਨੂੰ ਆਪਣੀ ਫਲਾਈਟ ਦੀ ਸਥਿਤੀ ਬਾਰੇ ਜਾਣਨ ਲਈ ਏਅਰਲਾਈਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਬਾਰੇ ਵੀ ਕਿਹਾ ਗਿਆ ਹੈ। ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ ਇਹ ਹਦਾਇਤਾਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਕਿਸੇ ਵੀ ਸੰਭਾਵੀ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- 'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ ਨੂੰ ਲੈ ਕੇ ਕੀਤੇ ਐਲਾਨ 'ਤੇ ਟਰੰਪ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News