''ਫਸੇ'' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ

Sunday, Mar 01, 2026 - 11:09 AM (IST)

''ਫਸੇ'' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ

ਇੰਟਰਨੈਸ਼ਨਲ ਡੈਸਕ- ਮੱਧ ਪੂਰਬ ਇਸ ਸਮੇਂ ਇਰਾਨ ਨਾਲ ਜੰਗ ਦੇ ਖ਼ਤਰੇ 'ਚ ਬੈਠਾ ਹੈ ਤੇ ਕਈ ਦੇਸ਼ ਇਸ ਜੰਗ ਦਾ ਹਿੱਸਾ ਬਣ ਚੁੱਕੇ ਹਨ। ਇਸੇ ਖੇਤਰੀ ਤਣਾਅ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ ਉਡਾਣਾਂ ਵਿੱਚ ਆਈ ਰੁਕਾਵਟ ਨੂੰ ਦੇਖਦੇ ਹੋਏ ਯੂ.ਏ.ਈ. ਦੀਆਂ ਏਅਰਲਾਈਨ ਕੰਪਨੀਆਂ ਨੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਰੱਦ ਹੋਈਆਂ ਹਨ ਜਾਂ ਲੰਬੇ ਸਮੇਂ ਲਈ ਲੇਟ ਹਨ, ਉਨ੍ਹਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਹੁਣ ਏਅਰਲਾਈਨਾਂ ਵੱਲੋਂ ਚੁੱਕਿਆ ਜਾਵੇਗਾ।

ਏਅਰਲਾਈਨਾਂ ਨੇ ਪੁਸ਼ਟੀ ਕੀਤੀ ਹੈ ਕਿ ਜਿਹੜੇ ਯਾਤਰੀ ਟ੍ਰਾਂਜ਼ਿਟ ਦੌਰਾਨ ਫਸ ਗਏ ਹਨ, ਉਨ੍ਹਾਂ ਨੂੰ ਮੁਫ਼ਤ ਹੋਟਲ ਰਿਹਾਇਸ਼, ਖਾਣਾ ਅਤੇ ਹਵਾਈ ਅੱਡੇ ਤੋਂ ਹੋਟਲ ਤੱਕ ਆਉਣ-ਜਾਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪ੍ਰਭਾਵਿਤ ਯਾਤਰੀਆਂ ਨੂੰ ਆਪਣੀਆਂ ਟਿਕਟਾਂ ਦੀ ਰੀਬੁਕਿੰਗ ਜਾਂ ਰੀ-ਸ਼ੈਡਿਊਲ ਕਰਨ ਲਈ ਕੋਈ ਵੀ ਵਾਧੂ ਫੀਸ ਜਾਂ ਪੈਨਲਟੀ ਨਹੀਂ ਦੇਣੀ ਪਵੇਗੀ। ਯਾਤਰੀ ਬਿਨਾਂ ਕਿਸੇ ਵਾਧੂ ਖਰਚੇ ਦੇ ਅਗਲੀ ਉਪਲਬਧ ਉਡਾਣ ਵਿੱਚ ਆਪਣੀ ਸੀਟ ਬੁੱਕ ਕਰ ਸਕਦੇ ਹਨ। ਜੇਕਰ ਕੋਈ ਯਾਤਰੀ ਮੌਜੂਦਾ ਹਾਲਾਤਾਂ ਕਾਰਨ ਆਪਣੀ ਯਾਤਰਾ ਰੱਦ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਬਿਨਾਂ ਕਿਸੇ ਕਟੌਤੀ ਦੇ ਪੂਰਾ ਰਿਫੰਡ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਜਹਾਜ਼ 'ਚ ਸਫ਼ਰ ਦਾ ਬਣਾ ਰਹੇ ਹੋ ਪਲਾਨ ਤਾਂ ਪੜ੍ਹ ਲਓ ਇਹ ਅਹਿਮ ਖ਼ਬਰ ! ਕਿਤੇ ਪੈ ਨਾ ਜਾਏ 'ਪੰਗਾ'

ਇਸ ਤੋਂ ਇਲਾਵਾ ਯਾਤਰੀਆਂ ਦੀ ਸਹਾਇਤਾ ਲਈ ਦੁਬਈ ਅਤੇ ਅਬੂ ਧਾਬੀ ਹਵਾਈ ਅੱਡਿਆਂ 'ਤੇ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਯਾਤਰੀਆਂ ਨੂੰ ਜਾਣਕਾਰੀ ਅਤੇ ਲੋੜੀਂਦੀਆਂ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾ ਸਕਣ। Emirates ਅਤੇ Etihad ਵਰਗੀਆਂ ਏਅਰਲਾਈਨਾਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾਈ ਅੱਡੇ 'ਤੇ ਆਉਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਆਨਲਾਈਨ ਚੈੱਕ ਕਰਨ। ਸਿਰਫ਼ ਉਹੀ ਯਾਤਰੀ ਹਵਾਈ ਅੱਡੇ 'ਤੇ ਆਉਣ ਜਿਨ੍ਹਾਂ ਦੀ ਉਡਾਣ ਦੀ ਪੁਸ਼ਟੀ ਹੋ ਚੁੱਕੀ ਹੈ, ਤਾਂ ਜੋ ਟਰਮੀਨਲ 'ਤੇ ਭੀੜ ਨੂੰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ- ਬੁਰਜ ਖਲੀਫ਼ਾ 'ਤੇ ਵੀ ਹੋਇਆ ਹਮਲਾ ! ਜ਼ਬਰਦਸਤ ਧਮਾਕੇ ਕਾਰਨ ਕੰਬ ਗਿਆ ਪੂਰਾ ਇਲਾਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News