ਯੂ. ਏ. ਈ. ਨੇ ਕੇਰਲ ''ਚ ਹੜ੍ਹ ਦੇ ਮੱਦੇਨਜ਼ਰ ''ਯਾਤਰਾ ਐਡਵਾਇਜ਼ਰੀ'' ਕੀਤੀ ਜਾਰੀ

08/10/2019 10:51:44 AM

ਦੁਬਈ— ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਨੇ ਕੇਰਲ 'ਚ ਮੌਜੂਦ ਜਾਂ ਉੱਥੇ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕਰਕੇ ਉਨ੍ਹਾਂ ਨੂੰ ਭਾਰੀ ਮੀਂਹ ਦੇ ਮੱਦੇਨਜ਼ਰ ਬੇਹੱਦ ਸਾਵਧਾਨੀ ਵਰਤਣ ਲਈ ਕਿਹਾ ਹੈ। ਕੇਰਲ ਦੇ ਕਈ ਹਿੱਸਿਆਂ 'ਚ ਹੜ੍ਹ ਕਾਰਨ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂ. ਏ. ਈ. ਦੀ ਅਧਿਕਾਰਕ ਕਮੇਟੀ ਨੇ ਦੱਸਿਆ ਕਿ ਐਡਵਾਇਜ਼ਰੀ ਜਾਰੀ ਕਰਕੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੁਦਰਤੀ ਆਫਤ ਦੇ ਸਬੰਧ 'ਚ ਭਾਰਤੀ ਅਧਿਕਾਰੀਆਂ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। 

ਉਨ੍ਹਾਂ ਕਿਹਾ,'ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਸਥਿਤ ਕੌਂਸਲਟ ਨੇ ਇਕ ਹੋਰ ਐਡਵਾਇਜ਼ਰੀ 'ਚ ਕੇਰਲ ਜਾ ਰਹੇ ਯੂ. ਏ. ਈ. ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੂਤਘਰ 'ਚ ਰਜਿਸਟ੍ਰੇਸ਼ਨ ਕਰਵਾਉਣ ਤਾਂ ਕਿ ਉਹ ਉਨ੍ਹਾਂ 'ਤੇ ਨਜ਼ਰ ਰੱਖ ਸਕਣ ਅਤੇ ਉਨ੍ਹਾਂ ਦੀ ਸੁਰੱਖਿਆ ਨਿਸ਼ਚਿਤ ਕੀਤੀ ਜਾ ਸਕੇ।'' ਕੌਂਸਲਟ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਐਮਰਜੈਂਸੀ ਦੀ ਸਥਿਤੀ 'ਚ ਉਨ੍ਹਾਂ ਦੇ ਫੋਨ ਨੰਬਰ 'ਤੇ ਸੰਪਰਕ ਕਰਨ।