ਭਾਰਤ ਨੇ UAE ’ਤੇ ਹੋਏ ਅੱਤਵਾਦੀ ਹਮਲੇ ਨੂੰ ਦੱਸਿਆ ‘ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ’, ਮਾਰੇ ਗਏ ਸਨ 2 ਭਾਰਤੀ

Thursday, Jan 20, 2022 - 02:43 PM (IST)

ਭਾਰਤ ਨੇ UAE ’ਤੇ ਹੋਏ ਅੱਤਵਾਦੀ ਹਮਲੇ ਨੂੰ ਦੱਸਿਆ ‘ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ’, ਮਾਰੇ ਗਏ ਸਨ 2 ਭਾਰਤੀ

ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਰਾਜਧਾਨੀ ਆਬੂਧਾਬੀ ਵਿਚ ਡਰੋਨ ਹਮਲਿਆਂ ਦੀ ਸਖ਼ਤ ਨਿੰਦਾ ਕਰਦੇ ਹੋਏ ਭਾਰਤ ਨੇ ਨਾਗਰਿਕਾਂ ਅਤੇ ਬੁਨਿਆਦੀ ਢਾਂਚੇ ਉੱਤੇ ਹੋਏ ਹਮਲਿਆਂ ਨੂੰ ‘ਅੰਤਰਰਾਸ਼ਟਰੀ ਕਾਨੂੰਨ ਦੀ ਘੋਰ ਉਲੰਘਣਾ’ ਕਰਾਰ ਦਿੱਤਾ ਹੈ। ਭਾਰਤ ਨੇ ਜ਼ੋਰ ਦੇ ਕੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐਨ.ਐਸ.ਸੀ.) ਨੂੰ ਅੱਤਵਾਦ ਦੀਆਂ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਵਿਰੁੱਧ ਸਪੱਸ਼ਟ ਸੰਦੇਸ਼ ਦੇਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਸੁਰੱਖਿਆ ਪ੍ਰੀਸ਼ਦ ਵਿਚ ਪੱਛਮੀ ਏਸ਼ੀਆ ’ਤੇ ਚਰਚਾ ਦੀ ਸ਼ੁਰੂਆਤ ਕਰਦੇ ਹੋਏ, ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਟੀ.ਐਸ. ਤਿਰੁਮੂਰਤੀ ਨੇ ਆਬੂਧਾਬੀ ਵਿਚ ਹਾਲ ਹੀ ਵਿਚ ਹੋਏ ਅੱਤਵਾਦੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ, ਜਿਸ ਵਿਚ 2 ਭਾਰਤੀਆਂ ਸਮੇਤ 3 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ, ‘ਬੇਕਸੂਰ ਨਾਗਰਿਕਾਂ ਅਤੇ ਹੋਰ ਬੁਨਿਆਦੀ ਢਾਂਚੇ ’ਤੇ ਅਜਿਹਾ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਇਹ ਅੰਤਰਰਾਸ਼ਟਰੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਇਹ ਸਾਰੇ ਨਿਯਮਾਂ ਦੇ ਵਿਰੁੱਧ ਹੈ।’

ਇਹ ਵੀ ਪੜ੍ਹੋ: ਗੁਰਜਤਿੰਦਰ ਰੰਧਾਵਾ ਨੇ ਰਚਿਆ ਇਤਿਹਾਸ, ਕੈਲੀਫੋਰਨੀਆ ਦੇ ਸਿਟੀ ਐਲਕ ਗਰੋਵ ਦੇ ਦੂਜੀ ਵਾਰ ਚੁਣੇ ਗਏ ਕਮਿਸ਼ਨਰ

ਤਿਰੁਮੂਰਤੀ ਨੇ ਕਿਹਾ ਕਿ ਭਾਰਤ ਯੂ.ਏ.ਈ. ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਅੱਤਵਾਦੀ ਹਮਲੇ ਦੀ ਕੌਂਸਲ ਵੱਲੋਂ ਸਪੱਸ਼ਟ ਨਿੰਦਾ ਲਈ ਆਪਣਾ ਪੂਰਾ ਸਮਰਥਨ ਪ੍ਰਗਟ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਜ਼ਰੂਰੀ ਹੈ ਕਿ ਕੌਂਸਲ ਅੱਤਵਾਦ ਦੀਆਂ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਵਿਰੁੱਧ ਇਕ ਸਪੱਸ਼ਟ ਸੰਕੇਤ ਭੇਜਣ ਲਈ ਇਕਜੁੱਟ ਹੋਵੇੇ।’ ਯਮਨ ਦੇ ਹੂਤੀ ਬਾਗੀਆਂ ਨੇ ਸੋਮਵਾਰ ਸਵੇਰੇ ਆਬੂਧਾਬੀ ਦੇ ਮੁਸਾਫਾ ਆਈ.ਸੀ.ਏ.ਡੀ.3 ਖੇਤਰ ਅਤੇ ਆਬੂਧਾਬੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਵੇਂ ਬਣੇ ਖੇਤਰ ਨੂੰ ਨਿਸ਼ਾਨਾ ਬਣਾਇਆ। ਹਮਲੇ ਤੋਂ ਬਾਅਦ ਪੈਟਰੋਲੀਅਮ ਟੈਂਕਰਾਂ ਵਿਚ ਧਮਾਕੇ ਹੋਏ, ਜਿਸ ਵਿਚ 2 ਭਾਰਤੀ ਨਾਗਰਿਕ ਅਤੇ ਇਕ ਪਾਕਿਸਤਾਨੀ ਨਾਗਰਿਕ ਮਾਰਿਆ ਗਿਆ। ਇਸ ਘਟਨਾ ਵਿਚ 2 ਭਾਰਤੀਆਂ ਸਮੇਤ 6 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਜ਼ੂਮ ਬੈਠਕ ’ਚ 900 ਕਰਮਚਾਰੀਆਂ ਨੂੰ ਕੱਢਣ ਵਾਲੇ ਭਾਰਤੀ ਮੂਲ ਦੇ CEO ਨੇ ਮੁੜ ਸੰਭਾਲਿਆ ਅਹੁਦਾ

ਯੂ.ਏ.ਈ. ਮਿਸ਼ਨ ਨੇ ਇੱਥੇ ਇਕ ਬਿਆਨ ਵਿਚ ਕਿਹਾ, ‘ਹੂਤੀ ਬਾਗੀਆਂ ਨੇ ਹਮਲਿਆਂ ਦੀ ਜ਼ਿੰਮੇਵਾਰੀ ਦੀ ਪੁਸ਼ਟੀ ਕੀਤੀ ਹੈ।’ ਯੂਏਈ ਨੇ ਆਬੂ ਧਾਬੀ ਵਿਚ ਹੂਤੀ ਬਾਗੀਆਂ ਵੱਲੋਂ ਕੀਤੇ ਗਏ ਅੱਤਵਾਦੀ ਹਮਲਿਆਂ ਦੇ ਸਬੰਧ ਵਿਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦੀ ਬੇਨਤੀ ਕੀਤੀ ਸੀ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਮੰਗਲਵਾਰ ਨੂੰ ਯੂ.ਏ.ਈ. ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ ਨੇ ਅੱਤਵਾਦੀ ਹਮਲੇ ’ਤੇ ਚਰਚਾ ਕੀਤੀ। ਜੈਸ਼ੰਕਰ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਨਿਰਦੋਸ਼ ਨਾਗਰਿਕਾਂ ’ਤੇ ਅਜਿਹਾ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਅਤੇ ਸਾਰੇ ਨਿਯਮਾਂ ਦੇ ਵਿਰੁੱਧ ਹੈ। 

ਇਹ ਵੀ ਪੜ੍ਹੋ: ਪਾਕਿਸਤਾਨ ’ਚ ਈਸ਼ਨਿੰਦਾ ਮਾਮਲੇ ’ਚ ਔਰਤ ਨੂੰ ਸੁਣਾਈ ਗਈ ਮੌਤ ਦੀ ਸਜ਼ਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News