ਕਾਂਗਰਸ ਨੇ ਉਦੇ ਭਾਨੂ ਚਿਬ ਨੂੰ ਐਲਾਨਿਆ ਭਾਰਤੀ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ
Monday, Sep 23, 2024 - 04:33 AM (IST)

ਨਵੀਂ ਦਿੱਲੀ (ਅਨਸ)- ਕਾਂਗਰਸ ਨੇ ਐਤਵਾਰ ਸ੍ਰੀਨਿਵਾਸ ਬੀ.ਵੀ. ਨੂੰ ਹਟਾ ਕੇ ਉਦੇ ਭਾਨੂ ਚਿਬ ਨੂੰ ਭਾਰਤੀ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਚਿਬ ਹੁਣ ਤੱਕ ਭਾਰਤੀ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਹ ਜੰਮੂ-ਕਸ਼ਮੀਰ ਪ੍ਰਦੇਸ਼ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਵੀ ਹਨ।
ਪਾਰਟੀ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਉਦੇ ਭਾਨੂ ਚਿਬ ਨੂੰ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਭਾਰਤੀ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਫੈਸਲਾ ਤੁਰੰਤ ਲਾਗੂ ਹੋ ਗਿਆ ਹੈ।
ਇਹ ਵੀ ਪੜ੍ਹੋ- ਅਨੁਰਾ ਕੁਮਾਰਾ ਦਿਸਾਨਾਇਕੇ ਚੁਣੇ ਗਏ ਸ਼੍ਰੀਲੰਕਾ ਦੇ 9ਵੇਂ ਰਾਸ਼ਟਰਪਤੀ, ਅੱਜ ਚੁੱਕਣਗੇ ਅਹੁਦੇ ਦੀ ਸਹੁੰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e