ਆਕਸੀਜਨ ਦੀ ਕਮੀ ਨੂੰ ਲੈ ਕੇ ਊਧਵ ਠਾਕਰੇ ਨੇ PM ਮੋਦੀ ਨੂੰ ਕੀਤਾ ਫੋਨ, ਜਵਾਬ ਮਿਲਿਆ- ‘ਉਹ ਬੰਗਾਲ ’ਚ ਹਨ’

4/17/2021 6:43:53 PM

ਮਹਾਰਾਸ਼ਟਰ— ਮਹਾਰਾਸ਼ਟਰ ’ਚ ਕੋਰੋਨਾ ਵਾਇਰਸ ਦੇ ਕਹਿਰ ਦਰਮਿਆਨ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਪਰ ਉਨ੍ਹਾਂ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਅਜੇ ਬੰਗਾਲ ਵਿਚ ਹਨ, ਜਦੋਂ ਵਾਪਸ ਆਉਣਗੇ ਤਾਂ ਗੱਲ ਹੋ ਸਕੇਗੀ। ਇਹ ਦਾਅਵਾ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਨੇ ਕੀਤਾ। ਨਵਾਬ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਆਕਸੀਜਨ ਦੀ ਕਮੀ ਅਤੇ ਰੇਮੇਡਿਸਵਿਰ ਬਾਰੇ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਬੰਗਾਲ ਦੌਰੇ ’ਤੇ ਹਨ। ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚੋਣਾਂ ’ਚ ਰੁੱਝੇ ਹੋਏ ਹਨ, ਜਦ ਕਿ ਲੋਕ ਮਰ ਰਹੇ ਹਨ।

ਇਹ ਵੀ ਪੜ੍ਹੋ: ਭਾਰਤੀਆਂ ਨੂੰ ਸਪੁਤਨਿਕ-ਵੀ ਸਮੇਤ ਦਿੱਤੀਆਂ ਜਾਣਗੀਆਂ 3 ਵੈਕਸੀਨਾਂ, ਜਾਣੋ ਕਿਵੇਂ ਕੋਰੋਨਾ ਨਾਲ ਲੜਦੀਆਂ ਹਨ

ਹਾਲਾਂਕਿ ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨੇ ਮਲਿਕ ਦੇ ਦੋਸ਼ ਦਾ ਖੰਡਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕੋਵਿਡ-10 ਕੇਸਾਂ ਵਿਚ ਵਾਧੇ ਦਰਮਿਆਨ ਆਕਸੀਜਨ ਦੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ, ਸੂਬਾ ਸਰਕਾਰਾਂ ਦੇ ਲਗਾਤਾਰ ਸੰਪਰਕ ਵਿਚ ਹੈ। 

ਇਹ ਵੀ ਪੜ੍ਹੋ– ਕੋਰੋਨਾ ਖ਼ਿਲਾਫ਼ ਦੇਸ਼ ’ਚ ਅੱਜ ਤੋਂ ‘ਟੀਕਾ ਉਤਸਵ’, PM ਮੋਦੀ ਨੇ ਕੀਤੀਆਂ 4 ਬੇਨਤੀਆਂ

ਇਸ ਦਰਮਿਆਨ ਪੱਛਮੀ ਬੰਗਾਲ ਤੋਂ ਟੀ. ਐੱਮ. ਸੀ. ਸੰਸਦ ਮੈਂਬਰ ਡੇਰੇਕ ਓ ਬਰਾਇਨ ਨੇ ਭਾਜਪਾ ’ਤੇ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਆਕਸੀਜਨ ਦੀ ਸਪਲਾਈ ਲਈ ਪ੍ਰਧਾਨ ਮੰਤਰੀ ਨੂੰ ਫੋਨ ਕੀਤਾ ਸੀ ਪਰ ਉਨ੍ਹਾਂ ਨੂੰ ਪਤਾ ਲੱਗਾ ਕਿ ਪੀ. ਐੱਮ. ਤਾਂ ਬੰਗਾਲ ਵਿਚ ਚੋਣ ਪ੍ਰਚਾਰ ਵਿਚ ਰੁੱਝੇ ਹਨ। ਦੱਸਣਯੋਗ ਹੈ ਕਿ ਮਹਾਰਾਸ਼ਟਰ ਵਿਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਦੀ ਕਿੱਲਤ: ਦੁਨੀਆ ਨੂੰ ਟੀਕੇ ਵੰਡਣ ਵਾਲਾ ਭਾਰਤ ਹੁਣ ਖ਼ੁਦ ਖਰੀਦਣ ਲਈ ਮਜਬੂਰ

ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ’ਚ ਪਹਿਲੇ ਨੰਬਰ ’ਤੇ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 17,996 ਵਧ ਕੇ 6,39,642 ਹੋ ਗਏ ਹਨ। ਜਦਕਿ 398 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 59,551 ਹੋ ਗਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੇ ਤੋੜੇ ਸਾਰੇ ਰਿਕਾਰਡ, ਦੇਸ਼ ’ਚ 24 ਘੰਟਿਆਂ ਅੰਦਰ 2.34 ਲੱਖ ਨਵੇਂ ਕੇਸ


Tanu

Content Editor Tanu