ਊਧਵ ਠਾਕਰੇ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਕੀਤੀ ਅਪੀਲ

Wednesday, Apr 22, 2020 - 02:32 PM (IST)

ਊਧਵ ਠਾਕਰੇ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਕੀਤੀ ਅਪੀਲ

ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਲੱਗੇ ਲਾਕਡਾਊਨ ਦੇ ਮੱਦੇਨਜ਼ਰ ਪ੍ਰਵਾਸੀ ਮਜ਼ਦੂਰਾਂ ਨੇ ਉਨਾਂ ਦੇ ਮੂਲ ਸਥਾਨਾਂ 'ਤੇ ਭੇਜਣ ਨੂੰ ਲੈ ਕੇ ਕੇਂਦਰ ਸਰਕਾਰ ਇਸ ਮਹੀਨੇ ਦੇ ਅੰਤ ਤੱਕ ਦਿਸ਼ਾ-ਨਿਰਦੇਸ਼ ਜਾਰੀ ਕਰੇ। ਮੰਗਲਵਾਰ ਸ਼ਾਮ ਨੂੰ ਵੀਡੀਓ ਕਾਨਫਰੈਂਸ ਦੇ ਮਾਧਿਅਮ ਨਾਲ ਸਕੱਤਰ ਮਨੋਜ ਜੋਸ਼ੀ ਦੀ ਅਗਵਾਈ 'ਚ ਕੇਂਦਰੀ ਟੀਮ ਨਾਲ ਗੱਲ ਕਰਦੇ ਹੋਏ, ਠਾਕਰੇ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ 6 ਲੱਖ ਤੋਂ ਵਧ ਪ੍ਰਵਾਸੀ ਮਜ਼ਦੂਰਾਂ ਲਈ ਸ਼ੈਲਟਰ ਹੋਮ ਖੋਲੇ ਹਨ ਅਤੇ ਉਨਾਂ ਦੀ ਚੰਗੀ ਤਰਾਂ ਨਾਲ ਦੇਖਭਾਲ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਪਰ, ਇਹ ਲੋਕ ਆਪਣੇ ਮੂਲ ਸਥਾਨਾਂ 'ਤੇ ਵਾਪਸ ਜਾਣਾ ਚਾਹੁੰਦੇ ਹਨ ਅਤੇ ਉਹ ਇਸ ਲਈ ਵਿਰੋਧ ਪ੍ਰਦਰਸ਼ਨ ਵੀ ਕਰ ਰਹੇ ਹਨ।

ਠਾਕਰੇ ਨੇ ਕਿਹਾ,''ਜੇਕਰ ਕੇਂਦਰ ਸਰਕਾਰ ਨੂੰ ਲੱਗਦਾ ਹੈ ਕਿ ਕੋਰੋਨਾ ਵਾਇਰਸ ਦਾ ਪ੍ਰਸਾਰ 30 ਅਪ੍ਰੈਲ ਤੋਂ 15 ਮਈ ਤੱਕ ਵਧ ਹੋਵੇਗਾ ਤਾਂ ਇਹ ਵਿਚਾਰ ਕਰਨਾ ਚਾਹੀਦਾ ਕਿ ਕੀ ਫਸੇ ਹੋਏ ਮਜ਼ਦੂਰਾਂ ਨੂੰ ਇਸ ਤੋਂ ਪਹਿਲਾਂ ਉਨਾਂ ਦੇ ਘਰ ਵਾਪਸ ਭੇਜਿਆ ਜਾ ਸਕਦਾ ਹੈ। ਜੇਕਰ ਇਹ ਸੰਭਵ ਹੈ ਤਾਂ ਇਸ ਸੰਬੰਧ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।'' ਠਾਕਰੇ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲੀ ਫਸੇ ਹੋਏ ਮਜ਼ਦੂਰਾਂ ਦੀ ਪੂਰੀ ਯਾਤਰਾ ਦੀ ਨਿਗਰਾਨੀ ਕੀਤੀ ਜਾ ਸਕਦੀ ਹੈ ਅਤੇ ਉਨਾਂ ਦੇ ਘਰ ਪਹੁੰਚਣ ਤੋਂ ਬਾਅਦ ਉਨਾਂ ਨੂੰ ਆਈਸੋਲੇਸ਼ਨ 'ਚ ਰੱਖਿਆ ਜਾ ਸਕਦਾ ਹੈ, ਅਜਿਹੇ 'ਚ ਕੇਂਦਰ ਨੂੰ ਇਸ 'ਤੇ ਵਿਚਾਰ ਕਰਨਾ ਚਾਹੀਦਾ। ਠਾਕਰੇ ਨੇ ਕੇਂਦਰ ਸਰਕਾਰ ਤੋਂ ਸਮੇਂ 'ਤੇ ਫੈਸਲਾ ਲੈਣ ਦੀ ਅਪੀਲ ਕੀਤੀ। ਜਿਨਾਂ ਲੋਕਾਂ ਕੋਲ ਰਾਸ਼ਨ ਕਾਰਡ ਨਹੀਂ ਹਨ, ਉਨਾਂ ਨੂੰ ਵੀ ਅਨਾਜ ਉਪਲੱਬਧ ਕਰਵਾਉਣ ਲਈ ਠਾਕਰੇ ਨੇ ਕੇਂਦਰ ਸਰਕਾਰ ਤੋਂ ਨਿਯਮਾਂ 'ਚ ਢਿੱਲ ਦੇਣ ਦੀ ਮੰਗ ਕੀਤੀ।


author

DIsha

Content Editor

Related News