ਊਧਵ ਠਾਕਰੇ ਨੂੰ ਗਰਦਨ ਦੀ ਹੱਡੀ ਦੀ ਸਰਜਰੀ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ
Thursday, Dec 02, 2021 - 04:31 PM (IST)
ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਗਰਦਨ ਦੀ ਹੱਡੀ ਦੀ ਸਰਜਰੀ ਦੇ ਕਰੀਬ 20 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਠਾਕਰੇ (61) ਦੀ ਸਰਜਰੀ 12 ਨਵੰਬਰ ਨੂੰ ਹੋਈ ਸੀ ਅਤੇ ਉਨ੍ਹਾਂ ਦਾ ਇੱਥੋਂ ਦੇ ਐੱਚ.ਐੱਨ. ਰਿਲਾਇੰਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਮੁੱਖ ਮੰਤਰੀ ਦਫ਼ਤਰ ਦੇ ਇਕ ਬਿਆਨ ’ਚ ਹਸਪਤਾਲ ਦੇ ਡਾ. ਅਜੀਤ ਦੇਸਾਈ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਠਾਕਰੇ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ’ਚ ਸਾਰੇ ਸਕੂਲ ਅਗਲੇ ਆਦੇਸ਼ ਤੱਕ ਬੰਦ
ਬਿਆਨ ’ਚ ਕਿਹਾ ਗਿਆ ਹੈ,‘‘ਉਨ੍ਹਾਂ ਨੇ ਅਗਲੇ ਕੁਝ ਦਿਨ ਤੱਕ ਘਰੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।’’ ਮਹਾਰਾਸ਼ਟਰ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਅਨਿਲ ਪਰਬ ਨੇ ਸੋਮਵਾਰ ਨੂੰ ਕਿਹਾ ਸੀ ਕਿ ਰਾਜ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਮੁੱਖ ਮੰਤਰੀ ਦੇ ਸਿਹਤ ਨੂੰ ਦੇਖਦੇ ਹੋਏ 22 ਦਸੰਬਰ ਤੋਂ 28 ਦਸੰਬਰ ਤੱਕ ਨਾਗਪੁਰ ਦੀ ਬਜਾਏ ਮੁੰਬਈ ’ਚ ਹੋਵੇਗਾ। ਮੁੱਖ ਮੰਤਰੀ ਨੂੰ ਯਾਤਰਾ ਨਹੀਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ