ਊਧਵ ਠਾਕਰੇ ਨੇ ਹਿੰਦੀ ਭਾਸ਼ਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Saturday, Apr 19, 2025 - 11:51 PM (IST)

ਊਧਵ ਠਾਕਰੇ ਨੇ ਹਿੰਦੀ ਭਾਸ਼ਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਮੁੰਬਈ - ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਸ਼ਨੀਵਾਰ ਨੂੰ ਹਿੰਦੀ ਭਾਸ਼ਾ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਮਹਾਰਾਸ਼ਟਰ ਵਿੱਚ ਹਿੰਦੀ ਨੂੰ ਲਾਜ਼ਮੀ ਨਹੀਂ ਹੋਣ ਦੇਵੇਗੀ ਕਿਉਂਕਿ ਰਾਜ ਸਰਕਾਰ ਨੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਿੰਦੀ ਨੂੰ ਲਾਜ਼ਮੀ ਤੀਜੀ ਭਾਸ਼ਾ ਬਣਾਉਣ ਦਾ ਫੈਸਲਾ ਕੀਤਾ ਹੈ।

ਠਾਕਰੇ ਨੇ ਹੋਰ ਕੀ ਕਿਹਾ?
ਦਰਅਸਲ ਊਧਵ ਠਾਕਰੇ ਸ਼ਿਵ ਸੈਨਾ (UBT) ਦੀ ਮਜ਼ਦੂਰ ਵਿੰਗ ਭਾਰਤੀ ਕਾਮਗਾਰ ਸੈਨਾ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਹਿੰਦੀ ਭਾਸ਼ਾ 'ਤੇ ਕੋਈ ਇਤਰਾਜ਼ ਨਹੀਂ ਹੈ, ਪਰ ਇਸ ਨੂੰ ਮਜਬੂਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਹ ਟਿੱਪਣੀ ਮਹਾਰਾਸ਼ਟਰ ਸਰਕਾਰ ਦੇ ਰਾਜ ਭਰ ਦੇ ਮਰਾਠੀ ਅਤੇ ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਿੰਦੀ ਨੂੰ ਲਾਜ਼ਮੀ ਤੀਜੀ ਭਾਸ਼ਾ ਬਣਾਉਣ ਦੇ ਫੈਸਲੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਆਈ ਹੈ, ਜਿਸ ਨਾਲ ਦੋ ਭਾਸ਼ਾਵਾਂ ਦੀ ਪੜ੍ਹਾਈ ਦੀ ਪ੍ਰਥਾ ਟੁੱਟ ਗਈ ਹੈ।
 


author

Inder Prajapati

Content Editor

Related News