ਸਹੁੰ ਚੁੱਕਣ ਤੋਂ ਪਹਿਲਾਂ ਊਧਵ ਠਾਕਰੇ, ਉਨ੍ਹਾਂ ਦੀ ਪਤਨੀ ਰਸ਼ਿਮ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Wednesday, Nov 27, 2019 - 10:23 AM (IST)

ਸਹੁੰ ਚੁੱਕਣ ਤੋਂ ਪਹਿਲਾਂ ਊਧਵ ਠਾਕਰੇ, ਉਨ੍ਹਾਂ ਦੀ ਪਤਨੀ ਰਸ਼ਿਮ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਮੁੰਬਈ (ਭਾਸ਼ਾ)— ਮਹਾਰਾਸ਼ਟਰ ਦੇ ਨਾਮਜ਼ਦ ਮੁੱਖ ਮੰਤਰੀ ਊਧਵ ਠਾਕਰੇ ਨੇ ਬੁੱਧਵਾਰ ਨੂੰ ਰਾਜਭਵਨ 'ਚ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨਾਲ ਮੁਲਾਕਾਤ ਕੀਤੀ। ਇੱਥੇ ਦੱਸ ਦੇਈਏ ਕਿ ਸ਼ਿਵ ਸੈਨਾ ਮੁਖੀ ਠਾਕਰੇ ਵੀਰਵਾਰ ਭਾਵ ਕੱਲ ਅਹੁਦੇ ਦੀ ਸਹੁੰ ਚੁੱਕਣਗੇ। ਇਕ ਅਧਿਕਾਰੀ ਨੇ ਦੱਸਿਆ ਕਿ ਰਾਜਭਵਨ 'ਚ ਰਾਜਪਾਲ ਨਾਲ ਮੁਲਾਕਾਤ ਕਰਨ ਪੁੱਜੇ ਊਧਵ ਨਾਲ ਉਨ੍ਹਾਂ ਦੀ ਪਤਨੀ ਰਸ਼ਿਮ ਵੀ ਸਨ। ਊਧਵ ਮੁੱਖ ਮੰਤਰੀ ਬਣਨ ਵਾਲੇ ਠਾਕਰੇ ਪਰਿਵਾਰ ਦੇ ਪਹਿਲੇ ਮੈਂਬਰ ਹੋਣਗੇ।

PunjabKesari

ਸ਼ਿਵ ਸੈਨਾ, ਐੱਨ. ਸੀ. ਪੀ ਅਤੇ ਕਾਂਗਰਸ ਨੇ ਮੰਗਲਵਾਰ ਊਧਵ ਠਾਕਰੇ ਨੂੰ ਮੁੱਖ ਮੰਤਰੀ ਅਹੁਦੇ ਲਈ ਆਪਣੀ ਪਸੰਦ ਦੱਸਿਆ ਸੀ। ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ 'ਚ ਤਿੰਨੋਂ ਦਲਾਂ ਨੇ 166 ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਕੀਤਾ ਹੈ। ਦਵਿੰਦਰ ਫੜਨਵੀਸ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਮਹਿਜ 80 ਘੰਟਿਆਂ ਪਹਿਲਾਂ ਹੀ ਅਹੁਦੇ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੇ ਨਿਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਫੜਨਵੀਸ ਅਤੇ ਅਜੀਤ ਨੇ 23 ਨਵੰਬਰ ਨੂੰ ਸਹੁੰ ਚੁੱਕੀ ਸੀ।


author

Tanu

Content Editor

Related News