ਮੁੱਖ ਮੰਤਰੀ ਬਣਨ ਤੋਂ ਬਾਅਦ ਊਧਵ ਠਾਕਰੇ ਪਹਿਲੀ ਵਾਰ ਪੀ.ਐੱਮ. ਮੋਦੀ ਨੂੰ ਮਿਲੇ

12/7/2019 12:13:28 PM

ਪੁਣੇ— ਭਾਜਪਾ ਨਾਲ ਗਠਜੋੜ ਤੋੜ ਕੇ ਕਾਂਗਰਸ-ਐੱਨ.ਸੀ.ਪੀ. ਦੀ ਮਦਦ ਨਾਲ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਠਾਕਰੇ ਸ਼ੁੱਕਰਵਾਰ ਸ਼ਾਮ ਨੂੰ ਮੋਦੀ ਦਾ ਸਵਾਗਤ ਕਰਨ ਲਈ ਪੁਣੇ ਏਅਰਪੋਰਟ ਪੁੱਜੇ। ਪੀ.ਐੱਮ. ਨੇ ਇੱਥੇ ਹੋਣ ਜਾ ਰਹੇ ਪੁਲਸ ਡਾਇਰੈਕਟਰ ਜਨਰਲਾਂ ਅਤੇ ਇੰਸਪੈਕਟਰ ਜਨਰਲਾਂ ਦੇ ਰਾਸ਼ਟਰੀ ਸੰਮੇਲਨ 'ਚ ਸ਼ਾਮਲ ਹੋਣ ਲਈ ਪੁੱਜੇ ਹਨ। ਰਾਜ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਤੋਂ ਬਾਅਦ ਠਾਕਰੇ ਮੁੰਬਈ ਲਈ ਰਵਾਨਾ ਹੋ ਗਏ। ਹਾਲਾਂਕਿ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਦੋਹਾਂ ਦਰਮਿਆਨ ਏਅਰਪੋਰਟ 'ਤੇ ਕੀ ਗੱਲਬਾਤ ਹੋਈ।PunjabKesariਏਅਰਪੋਰਟ 'ਤੇ ਮੋਦੀ ਦਾ ਸਵਾਗਤ ਕਰਨ ਵਾਲਿਆਂ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਅਤੇ ਭਾਜਪਾ ਨੇਤਾ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਸ਼ਾਮਲ ਰਹੇ। ਭਾਜਪਾ ਅਤੇ ਸ਼ਿਵ ਸੈਨਾ ਪਿਛਲੇ ਮਹੀਨੇ ਹੋਈਆਂ ਰਾਜ ਵਿਧਾਨ ਸਭਾ ਚੋਣਾਂ 'ਚ ਇਕ ਗਠਜੋੜ ਦੇ ਤੌਰ 'ਤੇ ਸ਼ਾਮਲ ਹੋਏ ਸਨ ਪਰ ਚੋਣ ਨਤੀਜੇ ਐਲਾਨ ਹੋਣ ਤੋਂ ਬਾਅਦ ਦੋਹਾਂ ਪਾਰਟੀਆਂ 'ਚ ਤਲੱਖੀ ਪੈਦਾ ਹੋ ਗਈ ਸੀ। ਸ਼ਿਵ ਸੈਨਾ ਚੋਣਾਂ ਤੋਂ ਪਹਿਲਾਂ ਤੈਅ ਕੀਤੀ ਗਈਆਂ ਸ਼ਰਤਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਲਈ ਢਾਈ ਸਾਲ ਲਈ ਮੁੱਖ ਮੰਤਰੀ ਅਹੁਦੇ ਦੀ ਮੰਗ ਰੱਖ ਰਹੀ ਸੀ, ਜਦਕਿ ਭਾਜਪਾ ਨੇ ਅਜਿਹਾ ਕੋਈ ਸਮਝੌਤਾ ਹੋਣ ਤੋਂ ਇਨਕਾਰ ਕਰਦੇ ਹੋਏ ਉਸ ਨੂੰ ਉੱਪ ਮੁੱਖ ਮੰਤਰੀ ਅਹੁਦਾ ਦੇਣ ਦਾ ਪ੍ਰਸਤਾਵ ਰੱਖਿਆ ਸੀ। ਦੱਸਣਯੋਗ ਹੈ ਕਿ ਦੋਹਾਂ ਦਲਾਂ ਨੇ ਆਪਣਾ ਗਠਜੋੜ ਤੋੜ ਦਿੱਤਾ ਸੀ।


DIsha

Edited By DIsha