ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਸੱਦਾ ਨਹੀਂ ਮਿਲਿਆ : ਊਧਵ
Saturday, Dec 30, 2023 - 09:20 PM (IST)
ਮੁੰਬਈ, (ਭਾਸ਼ਾ)- ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਯੁੱਧਿਆ ’ਚ 22 ਜਨਵਰੀ ਨੂੰ ਭਗਵਾਨ ਰਾਮ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਲਬੰਧੀ ਹੋਣ ਵਾਲੇ ਸਮਾਰੋਹ ਲਈ ਅਜੇ ਤੱਕ ਸੱਦਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਰਾਮ ਲੱਲਾ ਹਰ ਕਿਸੇ ਨਾਲ ਜੁੜੇ ਹੋਏ ਹਨ, ਇਸ ਲਈ ਉਨ੍ਹਾਂ ਨੂੰ ਕਿਸੇ ਰਸਮੀ ਸੱਦੇ ਦੀ ਲੋੜ ਨਹੀਂ। ਉਹ ਜਦੋਂ ਚਾਹੁਣ, ਅਯੁੱਧਿਆ ਜਾ ਸਕਦੇ ਹਨ।
ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਮਹਾਰਾਸ਼ਟਰ ਦੀਆਂ 23 ਸੀਟਾਂ ’ਤੇ ਚੋਣ ਲੜਨ ਬਾਰੇ ਸ਼ਿਵ ਸੈਨਾ (ਯੂ. ਬੀ. ਟੀ.) ਦੇ ਨੇਤਾ ਸੰਜੇ ਰਾਊਤ ਦੀ ਟਿੱਪਣੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਊਧਵ ਠਾਕਰੇ ਨੇ ਸ਼ਨੀਵਾਰ ਕਿਹਾ ਕਿ ਉਹ ਅਜਿਹਾ ਕੁਝ ਨਹੀਂ ਕਰਨਗੇ ਜਿਸ ਨਾਲ ਮਹਾ ਵਿਕਾਸ ਆਘਾੜੀ ਗਠਜੋੜ ਨੂੰ ਕੋਈ ਨੁਕਸਾਨ ਹੋ ਸਕਦਾ ਹੋਵੇ।
ਰਾਊਤ ਨੇ ਸ਼ੁੱਕਰਵਾਰ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਨਵੇਂ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ 'ਚ ਮਹਾਰਾਸ਼ਟਰ ’ਚ 48 ’ਚੋਂ 23 ਸੀਟਾਂ 'ਤੇ ਚੋਣ ਲੜੇਗੀ। ਕਾਂਗਰਸ ਨੇ ਰਾਊਤ ਦੀ ਟਿੱਪਣੀ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ।