ਊਧਵ ਠਾਕਰੇ ਦਿੱਲੀ ਦੇ CM ਕੇਜਰੀਵਾਲ ਦੇ ਘਰ ਜਾ ਕੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Thursday, Aug 08, 2024 - 01:25 PM (IST)

ਊਧਵ ਠਾਕਰੇ ਦਿੱਲੀ ਦੇ CM ਕੇਜਰੀਵਾਲ ਦੇ ਘਰ ਜਾ ਕੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਭਾਸ਼ਾ)- ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਬੇਟੇ ਆਦਿਤਿਆ ਠਾਕਰੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਰਾਊਤ ਵੀ ਸਨ। ਠਾਕਰੇ ਦੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਸਨ।

PunjabKesari

ਕੇਜਰੀਵਾਲ ਦੀ 'ਆਪ' ਅਤੇ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਯੂਬੀਟੀ) ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡੈਵਲਪਮੈਂਟਲ ਇੰਕਲੂਸਿਵ ਅਲਾਇੰਸ' (ਇੰਡੀਆ) ਦੀ ਘਟਕ ਹੈ। ਸ਼ਿਵ ਸੈਨਾ (ਯੂਬੀਟੀ) ਮੁਖੀ ਵਿਰੋਧੀ ਗਠਜੋੜ ਦੇ ਆਗੂਆਂ ਨੂੰ ਮਿਲਣ ਅਤੇ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਗੇ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਰਾਸ਼ਟਰੀ ਰਾਜਧਾਨੀ 'ਚ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News