ਉਧਮਪੁਰ ''ਚ ਡੂੰਘੀ ਖੱਡ ''ਚ ਡਿੱਗੀ ਬੱਸ ! 17 ਲੋਕ ਜ਼ਖ਼ਮੀ

Wednesday, Oct 21, 2026 - 11:20 AM (IST)

ਉਧਮਪੁਰ ''ਚ ਡੂੰਘੀ ਖੱਡ ''ਚ ਡਿੱਗੀ ਬੱਸ ! 17 ਲੋਕ ਜ਼ਖ਼ਮੀ

ਜੰਮੂ (ਏਜੰਸੀ)- ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਯਾਤਰੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ ਨਾਲ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ 8 ਯਾਤਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਬਸੰਤਗੜ੍ਹ ਦੇ ਸਿਹਤ ਕੇਂਦਰ ਤੋਂ ਊਧਮਪੁਰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ।

ਅਧਿਕਾਰੀਆਂ ਅਨੁਸਾਰ ਬੱਸ ਪਚੌਂੜ ਤੋਂ ਰਾਮਨਗਰ ਜਾ ਰਹੀ ਸੀ, ਉਦੋਂ ਸਵੇਰੇ ਕਰੀਬ 8 ਵਜੇ ਗੁੱਲੀ ਗਲਾ ਕੋਲ ਇਹ ਹਾਦਸਾ ਵਾਪਰਿਆ। ਇਸ ਘਟਨਾ 'ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਲੋਹੇ ਦੇ ਮਲਬੇ 'ਚ ਤਬਦੀਲ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਦੋਂ ਕਿ ਬਚਾਅ ਮੁਹਿੰਮ ਅਜੇ ਵੀ ਜਾਰੀ ਹੈ। ਹਾਦਸੇ ਦੀ ਸੂਚਨਾ ਮਿਲਣ 'ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਊਧਮਪੁਰ ਦੇ ਡਿ ਪਟੀ ਕਮਿਸ਼ਨਰ ਅਨੰਤ ਦਿਵੇਦੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਦਫ਼ਤਰ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ 'ਚ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News