UGC ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ, ਹਾਈਵੇਅ ’ਤੇ ਪੜ੍ਹੀ ਹਨੂੰਮਾਨ ਚਾਲੀਸਾ

Saturday, Sep 19, 2026 - 08:03 AM (IST)

UGC ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ, ਹਾਈਵੇਅ ’ਤੇ ਪੜ੍ਹੀ ਹਨੂੰਮਾਨ ਚਾਲੀਸਾ

ਆਗਰਾ (ਇੰਟ.)- ਉੱਤਰ ਪ੍ਰਦੇਸ਼ ਦੇ ਆਗਰਾ ਵਿਚ ਯੂ. ਜੀ. ਸੀ. ਦੇ ਵਿਰੋਧ ਵਿਚ ਸ਼ੁੱਕਰਵਾਰ ਨੂੰ ਲੱਗਭਗ 1,200 ਨੌਜਵਾਨ 100 ਟਰੈਕਟਰਾਂ ਨਾਲ ਕੁਲੈਕਟਰੇਟ ਦਾ ਘਿਰਾਓ ਕਰਨ ਨਿਕਲੇ। ਏਤਮਾਦਪੁਰ ਖੇਤਰ ਵਿਚ ਪੁਲਸ ਅਤੇ ਪੀ. ਏ. ਸੀ. ਨੇ ਬੈਰੀਅਰ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਅੱਗੇ ਵਧਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਝੜਪ ਅਤੇ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਕਈ ਵਾਰ ਪੁਲਸ ਦਾ ਘੇਰਾ ਤੋੜ ਕੇ ਆਗਰਾ-ਫਿਰੋਜ਼ਾਬਾਦ ਹਾਈਵੇਅ ਵੱਲ ਵਧੇ। ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਦੌੜ ਲਗਾਈ ਅਤੇ ਕਈ ਥਾਵਾਂ ’ਤੇ ਉਨ੍ਹਾਂ ਨੂੰ ਰੋਕਿਆ ਗਿਆ। ਬਾਅਦ ਵਿਚ ਪ੍ਰਦਰਸ਼ਨਕਾਰੀ ਹਾਈਵੇਅ ’ਤੇ ਧਰਨੇ ’ਤੇ ਬੈਠ ਗਏ ਅਤੇ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਇਸ ਪ੍ਰਦਰਸ਼ਨ ਕਾਰਨ ਹਾਈਵੇਅ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਸਥਿਤੀ ਨੂੰ ਸੰਭਾਲਣ ਲਈ ਲੱਗਭਗ 300 ਪੁਲਸ ਮੁਲਾਜ਼ਮ ਅਤੇ 2 ਕੰਪਨੀਆਂ ਪੀ. ਏ. ਸੀ. ਤਾਇਨਾਤ ਕੀਤੀਆਂ ਗਈਆਂ। ਪੁਲਸ ਨੇ 8-10 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ। ਉਕਤ ਸਥਾਨ ਦੀ ਮੌਕੇ ’ਤੇ ਡਰੋਨ ਨਾਲ ਨਿਗਰਾਨੀ ਵੀ ਕੀਤੀ ਗਈ। ਲੱਗਭਗ 7-8 ਘੰਟੇ ਚੱਲੇ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਨਾਲ ਗੱਲਬਾਤ ਹੋਈ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਸੰਵਈ ਪਿੰਡ ਪਰਤ ਗਏ ਅਤੇ ਉੱਥੇ ਹੀ ਧਰਨੇ ’ਤੇ ਬੈਠ ਗਏ। ਮੌਕੇ ’ਤੇ 100 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਹਨ। ਪ੍ਰਦਰਸ਼ਨ ਦੀ ਅਗਵਾਈ ‘ਸਿਸਟਮ ਸੁਧਾਰ ਸੰਗਠਨ’ ਦੇ ਪ੍ਰਧਾਨ ਅੰਸ਼ੁਮਾਨ ਠਾਕੁਰ ਨੇ ਕੀਤੀ। ਪ੍ਰਦਰਸ਼ਨਕਾਰੀਆਂ ਵਿਚ ਕਰਣੀ ਸੈਨਾ ਦੇ ਜ਼ਿਲਾ ਪ੍ਰਧਾਨ ਪ੍ਰਤੀਕ ਚੌਹਾਨ ਅਤੇ ਸਪਾ ਨੇਤਾ ਮਨੋਜ ਸ਼ਰਮਾ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News