UGC ਦੀ ਵਿਦਿਆਰਥੀਆਂ ਨੂੰ ਸਲਾਹ; MPhil ਕੋਰਸ 'ਚ ਨਾ ਲਓ ਦਾਖ਼ਲਾ, ਦੱਸੀ ਇਹ ਵਜ੍ਹਾ
Wednesday, Dec 27, 2023 - 05:05 PM (IST)

ਨਵੀਂ ਦਿੱਲੀ - ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਨੇ ਬੁੱਧਵਾਰ ਨੂੰ ਯੂਨੀਵਰਸਿਟੀਆਂ ਨੂੰ ਐਮਫਿਲ (MPhil) ਕੋਰਸ ਦੀ ਪੇਸ਼ਕਸ਼ ਕਰਨ ਤੋਂ ਸਾਵਧਾਨ ਕਰਦੇ ਹੋਏ ਕਿਹਾ ਕਿ ਇਹ ਮਾਨਤਾ ਪ੍ਰਾਪਤ ਡਿਗਰੀ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ 'ਚ ਦਾਖ਼ਲਾ ਨਾ ਲੈਣ ਦੀ ਸਲਾਹ ਵੀ ਦਿੱਤੀ। ਕਮਿਸ਼ਨ ਦੇ ਸਕੱਤਰ ਮਨੀਸ਼ ਜੋਸ਼ੀ ਨੇ ਕਿਹ UGC ਦੇ ਧਿਆਨ ਵਿਚ ਆਇਆ ਹੈ ਕਿ ਕੁਝ ਯੂਨੀਵਰਸਿਟੀਆਂ MPhil(ਮਾਸਟਰ ਆਫ਼ ਫਿਲਾਸਫੀ) ਲਈ ਨਵੀਆਂ ਅਰਜ਼ੀਆਂ ਮੰਗ ਰਹੀਆਂ ਹਨ।
ਇਹ ਵੀ ਪੜ੍ਹੋ- ਭਾਰਤ ਸਰਕਾਰ ਨੇ ਸਾਲ 2023 'ਚ ਵਿਕਾਸ ਵੱਲ ਪੁੱਟੇ '10 ਵੱਡੇ ਕਦਮ'
ਇਸ ਸਬੰਧ 'ਚ ਇਹ ਸਭ ਦੇ ਧਿਆਨ 'ਚ ਲਿਆਂਦਾ ਜਾ ਰਿਹਾ ਹੈ ਕਿ MPhil ਦੀ ਡਿਗਰੀ ਮਾਨਤਾ ਪ੍ਰਾਪਤ ਡਿਗਰੀ ਨਹੀਂ ਹੈ। ਮਨੀਸ਼ ਜੋਸ਼ੀ ਨੇ ਇਸ ਦੇ ਨਾਲ ਹੀ ਕਿਹਾ ਕਿ UGC (PhD ਡਿਗਰੀ ਲਈ ਘੱਟੋ-ਘੱਟ ਯੋਗਤਾ ਅਤੇ ਪ੍ਰਕਿਰਿਆ) ਨਿਯਮ, 2022 ਦਾ ਨਿਯਮ ਨੰਬਰ-14 ਸਪੱਸ਼ਟ ਤੌਰ 'ਤੇ ਕਹਿੰਦਾ ਹੈ ਕਿ ਉੱਚ ਵਿਦਿਅਕ ਅਦਾਰੇ ਕੋਈ ਐਮਫਿਲ ਪ੍ਰੋਗਰਾਮ ਪੇਸ਼ ਨਹੀਂ ਕਰਨਗੇ।
ਇਹ ਵੀ ਪੜ੍ਹੋ- Year Ender 2023: ਫ਼ੌਜ 'ਚ 'ਨਾਰੀ ਸ਼ਕਤੀ' ਦਾ ਡੰਕਾ, 10 ਮਹਿਲਾ ਅਫ਼ਸਰਾਂ ਨੇ ਰਚਿਆ ਇਤਿਹਾਸ
ਕਮਿਸ਼ਨ ਨੇ ਯੂਨੀਵਰਸਿਟੀਆਂ ਨੂੰ ਅਕਾਦਮਿਕ ਸਾਲ 2023-24 ਲਈ ਕਿਸੇ ਵੀ ਐਮਫਿਲ ਕੋਰਸ ਵਿਚ ਦਾਖਲੇ ਤੁਰੰਤ ਬੰਦ ਕਰਨ ਲਈ ਕਿਹਾ ਹੈ। ਮਨੀਸ਼ ਜੋਸ਼ੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਐਮਫਿਲ ਕੋਰਸ ਵਿਚ ਦਾਖਲਾ ਨਾ ਲੈਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8