ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬ੍ਰਿਟਿਸ਼ ਅੰਬੈਸੀ ਨੇ ਦਿੱਤੀ ਸ਼ਰਧਾਂਜਲੀ, ਅੱਤਵਾਦ ਦੀ ਕੀਤੀ ਨਿਖੇਧੀ

Wednesday, Apr 22, 2026 - 02:11 PM (IST)

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬ੍ਰਿਟਿਸ਼ ਅੰਬੈਸੀ ਨੇ ਦਿੱਤੀ ਸ਼ਰਧਾਂਜਲੀ, ਅੱਤਵਾਦ ਦੀ ਕੀਤੀ ਨਿਖੇਧੀ

ਇੰਟਰਨੈਸ਼ਨਲ ਡੈਸਕ- ਪਿਛਲੇ ਸਾਲ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਭਾਰਤ 'ਚ ਬ੍ਰਿਟਿਸ਼ ਅੰਬੈਸੀ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਅੱਤਵਾਦ ਵਿਰੁੱਧ ਜੰਗ ਵਿੱਚ ਭਾਰਤ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ।

ਅੰਬੈਸੀ ਨੇ ਐਕਸ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਅੱਜ ਪਹਿਲਗਾਮ 'ਚ ਹੋਏ ਭਿਆਨਕ ਹਮਲੇ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਸਾਡੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਪਰਿਵਾਰਾਂ ਨਾਲ ਹਨ ਜੋ ਇਸ ਦੁਖਾਂਤ ਤੋਂ ਪ੍ਰਭਾਵਿਤ ਹੋਏ ਸਨ।" ਅੰਬੈਸੀ ਨੇ ਹਰ ਤਰ੍ਹਾਂ ਦੇ ਅੱਤਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਲਈ ਉਹ ਅੱਤਵਾਦ ਵਿਰੁੱਧ ਜੰਗ ਜਾਰੀ ਰੱਖੇਗਾ। 

ਇਹ ਵੀ ਪੜ੍ਹੋ- ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ ਪਾਰਕਿੰਗ 'ਚ ਹੋ ਗਿਆ ਕ੍ਰੈਸ਼

ਜ਼ਿਕਰਯੋਗ ਹੈ ਕਿ 22 ਅਪ੍ਰੈਲ 2025 ਨੂੰ ਪਹਿਲਗਾਮ ਦੀ ਬੈਸਰਨ ਵੈਲੀ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਹਮਲਾ ਕੀਤਾ ਸੀ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਮਲੇ ਤੋਂ ਬਾਅਦ ਭਾਰਤ ਨੇ 'ਆਪ੍ਰੇਸ਼ਨ ਸਿੰਦੂਰ' ਤਹਿਤ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਸੀ ਤੇ ਪਾਕਿਸਤਾਨ 'ਚ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਾਲਾ ਮਾਹੌਲ ਬਣ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਮੁਰਮੂ ਅਤੇ ਹੋਰ ਕਈ ਭਾਰਤੀ ਆਗੂਆਂ ਨੇ ਵੀ ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਯਾਦ ਕੀਤਾ ਅਤੇ ਅੱਤਵਾਦ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਨੂੰ ਦੁਹਰਾਇਆ।

ਇਹ ਵੀ ਪੜ੍ਹੋ- 2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News