ਯੂਕ੍ਰੇਨ ਸੰਕਟ ਵਿਚਾਲੇ 3 ਯੂਰਪੀ ਦੇਸ਼ਾਂ ਦੀ ਯਾਤਰਾ ਲਈ ਅੱਧੀ ਰਾਤ ਨੂੰ ਨਵੀਂ ਦਿੱਲੀ ਤੋਂ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

Monday, May 02, 2022 - 02:32 AM (IST)

ਯੂਕ੍ਰੇਨ ਸੰਕਟ ਵਿਚਾਲੇ 3 ਯੂਰਪੀ ਦੇਸ਼ਾਂ ਦੀ ਯਾਤਰਾ ਲਈ ਅੱਧੀ ਰਾਤ ਨੂੰ ਨਵੀਂ ਦਿੱਲੀ ਤੋਂ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਰਪ ਦੇ 3 ਦੇਸ਼ਾਂ ਦੀ ਯਾਤਰਾ ਲਈ ਨਵੀਂ ਦਿੱਲੀ ਤੋਂ ਰਵਾਨਾ ਹੋ ਗਏ ਹਨ। ਉਹ ਆਪਣੀ ਯਾਤਰਾ ਦੇ ਪਹਿਲੇ ਪੜਾਅ 'ਚ ਬਰਲਿਨ ਪਹੁੰਚਣਗੇ। ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ 25 ਤੋਂ ਵੱਧ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਬਰਲਿਨ 'ਚ ਪੀ. ਐੱਮ. ਮੋਦੀ ਦੇ ਸਵਾਗਤ ਲਈ ਥਾਂ-ਥਾਂ ਪੋਸਟਰ ਅਤੇ ਬੈਨਰ ਲਗਾਏ ਗਏ ਹਨ। ਜਰਮਨੀ, ਡੈਨਮਾਰਕ ਅਤੇ ਫਰਾਂਸ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਯਾਤਰਾ ਦਾ ਉਦੇਸ਼ ਯੂਰਪੀਅਨ ਦੇਸ਼ਾਂ ਨਾਲ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

ਇਹ ਵੀ ਪੜ੍ਹੋ : ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਜਾਣੋ ਸਿਹਤ ਦਾ ਹਾਲ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਂਤੀ ਅਤੇ ਖੁਸ਼ਹਾਲੀ ਲਈ ਭਾਰਤ ਦੀ ਇੱਛਾ 'ਚ ਯੂਰਪੀ ਭਾਈਵਾਲ ਪ੍ਰਮੁੱਖ ਸਾਥੀ ਹਨ। ਮੋਦੀ ਅੱਜ ਜਰਮਨੀ, ਡੈਨਮਾਰਕ ਅਤੇ ਫਰਾਂਸ ਦੇ 3 ਦਿਨਾ ਅਧਿਕਾਰਕ ਦੌਰੇ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਮੋਦੀ ਦੀ ਇਸ ਸਾਲ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਯੂਰਪ ਯਾਤਰਾ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਇਸ ਖੇਤਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਰਾਹੀਂ ਮੈਂ ਆਪਣੇ ਯੂਰਪੀ ਭਾਈਵਾਲਾਂ ਨਾਲ ਸਹਿਯੋਗ ਦੀ ਭਾਵਨਾ ਨੂੰ ਡੂੰਘਾ ਕਰਨਾ ਚਾਹੁੰਦਾ ਹਾਂ।" ਇਹ ਦੇਸ਼ ਭਾਰਤ ਦੀ ਸ਼ਾਂਤੀ ਅਤੇ ਖੁਸ਼ਹਾਲੀ ਦੀ ਖੋਜ ਵਿੱਚ ਮਹੱਤਵਪੂਰਨ ਭਾਈਵਾਲ ਹਨ।'' ਫੇਰੀ ਦੇ ਪਹਿਲੇ ਪੜਾਅ ਵਿੱਚ ਮੋਦੀ ਬਰਲਿਨ 'ਚ ਜਰਮਨ ਚਾਂਸਲਰ ਓਲਾਫ ਸਕੋਲਜ਼ ਨਾਲ ਗੱਲਬਾਤ ਕਰਨਗੇ। ਦੋਵੇਂ ਆਗੂ 6ਵੀਂ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹਕਾਰ ਮੀਟਿੰਗ ਦੀ ਸਹਿ-ਪ੍ਰਧਾਨਗੀ ਵੀ ਕਰਨਗੇ। ਇਸ ਬੈਠਕ 'ਚ ਦੋਵਾਂ ਦੇਸ਼ਾਂ ਦੇ ਕਈ ਮੰਤਰੀ ਸ਼ਾਮਲ ਹੋਣਗੇ। ਪਿਛਲੇ ਸਾਲ ਦਸੰਬਰ 'ਚ ਸੱਤਾ 'ਚ ਆਏ ਸ਼ੋਲਜ਼ ਦੇ ਨਾਲ ਮੋਦੀ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ।

ਇਹ ਵੀ ਪੜ੍ਹੋ : ਪਟਿਆਲਾ ਹਿੰਸਾ : ਪਰਵਾਨਾ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੁਣਾਇਆ ਇਹ ਫੈਸਲਾ

ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਚਾਂਸਲਰ ਸ਼ੋਲਜ਼ ਸਾਂਝੇ ਤੌਰ 'ਤੇ ਵਪਾਰਕ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ। ਆਪਣੀ ਯਾਤਰਾ ਦੇ ਦੂਜੇ ਪੜਾਅ 'ਚ ਮੋਦੀ ਡੈਨਮਾਰਕ ਦੇ ਪ੍ਰਧਾਨ ਮੰਤਰੀ ਮੇਟ ਫਰੈਡਰਿਕਸਨ ਦੇ ਸੱਦੇ 'ਤੇ ਕੋਪਨਹੇਗਨ ਜਾਣਗੇ, ਜਿੱਥੇ ਉਹ ਦੂਜੇ ਭਾਰਤ-ਨੋਰਡਿਕ ਸੰਮੇਲਨ 'ਚ ਹਿੱਸਾ ਲੈਣਗੇ। ਅੰਤਿਮ ਪੜਾਅ 'ਚ ਪ੍ਰਧਾਨ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਮਿਲਣ ਲਈ ਪੈਰਿਸ ਵਿੱਚ ਥੋੜ੍ਹੇ ਸਮੇਂ ਲਈ ਰੁਕਣਗੇ।

ਇਹ ਵੀ ਪੜ੍ਹੋ : ਸਰੋਤਿਆਂ ਦੀ ਪਸੰਦ ਬਣਿਆ 'ਸੌਂਕਣ ਸੌਂਕਣੇ' ਫ਼ਿਲਮ ਦਾ ਗੀਤ 'ਸਾਡੇ ਕੋਠੇ ਉੱਤੇ' (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News