ਯੂਕ੍ਰੇਨ ਦੀ ਪਹਿਲੀ ਉਪ ਵਿਦੇਸ਼ ਮੰਤਰੀ ਭਲਕੇ ਤੋਂ ਕਰੇਗੀ ਭਾਰਤ ਦੇ 4 ਦਿਨਾਂ ਦੌਰੇ ਦੀ ਸ਼ੁਰੂਆਤ

Saturday, Apr 08, 2023 - 03:57 PM (IST)

ਯੂਕ੍ਰੇਨ ਦੀ ਪਹਿਲੀ ਉਪ ਵਿਦੇਸ਼ ਮੰਤਰੀ ਭਲਕੇ ਤੋਂ ਕਰੇਗੀ ਭਾਰਤ ਦੇ 4 ਦਿਨਾਂ ਦੌਰੇ ਦੀ ਸ਼ੁਰੂਆਤ

ਨਵੀਂ ਦਿੱਲੀ (ਭਾਸ਼ਾ)- ਯੂਕ੍ਰੇਨ ਦੀ ਪਹਿਲੀ ਉਪ ਵਿਦੇਸ਼ ਮੰਤਰੀ ਏਮਿਨ ਜਪਰੋਵਾ ਐਤਵਾਰ ਤੋਂ ਭਾਰਤ ਦੇ 4 ਦਿਨਾਂ ਦੌਰੇ 'ਤੇ ਹੋਵੇਗੀ। ਜਪਰੋਵਾ ਵਿਦੇਸ਼ ਮੰਤਰਾਲਾ (MEA) ਵਿੱਚ ਸਕੱਤਰ (ਪੱਛਮੀ) ਸੰਜੇ ਵਰਮਾ ਨਾਲ ਗੱਲਬਾਤ ਕਰੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਯੂਕ੍ਰੇਨ ਦੀ ਉਪ ਵਿਦੇਸ਼ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕ੍ਰੇਨ ਆਉਣ ਦਾ ਸੱਦਾ ਦੇ ਸਕਦੀ ਹੈ। ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਜਪਰੋਵਾ ਦੇ ਭਾਰਤ ਦੌਰੇ ਦਾ ਐਲਾਨ ਕੀਤਾ। ਇਸ ਵਿਚ ਕਿਹਾ ਗਿਆ ਹੈ ਕਿ ਯੂਕ੍ਰੇਨ ਦੇ ਵਿਦੇਸ਼ ਮਾਮਲਿਆਂ ਦੇ ਪਹਿਲੀ ਉਪ ਮੰਤਰੀ ਏਮਿਨ ਜਪਰੋਵਾ 9 ਤੋਂ 12 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਰਹੇਗੀ। ਇਸ ਵਿਚ ਕਿਹਾ ਗਿਆ ਹੈ ਕਿ ਜਪਰੋਵਾ ਵਰਮਾ ਨਾਲ ਗੱਲਬਾਤ ਕਰੇਗੀ, ਜਿਸ ਦੌਰਾਨ ਦੋਵਾਂ ਧਿਰਾਂ ਦੁਵੱਲੇ ਸਬੰਧਾਂ 'ਤੇ ਚਰਚਾ ਕਰਨ, ਯੂਕ੍ਰੇਨ ਦੀ ਮੌਜੂਦਾ ਸਥਿਤੀ ਅਤੇ ਆਪਸੀ ਹਿੱਤਾਂ ਦੇ ਗਲੋਬਲ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਭਜੋਤ ਸਿੰਘ ਨੇ ਚਮਕਾਇਆ ਭਾਰਤ ਦਾ ਨਾਂ, ਨਾਮੀ ਏਅਰਲਾਈਨ ਵਿਜ਼ ਦਾ ਬਣਿਆ ਕੈਪਟਨ

ਜਪਰੋਵਾ ਵਿਦੇਸ਼ ਅਤੇ ਸੱਭਿਆਚਾਰ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਿਕਰਮ ਮਿਸ਼ਰੀ ਨਾਲ ਵੀ ਮੁਲਾਕਾਤ ਕਰੇਗੀ। ਜਦੋਂ ਪਿਛਲੇ ਸਾਲ ਫਰਵਰੀ ਵਿੱਚ ਯੂਕ੍ਰੇਨ ਸੰਘਰਸ਼ ਸ਼ੁਰੂ ਹੋਇਆ ਸੀ, ਤਾਂ ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ-ਨਾਲ ਯੂਕ੍ਰੇਨ ਦੇ ਨੇਤਾ ਵੋਲੋਦੀਮੀਰ ਜ਼ੇਲੇਨਸਕੀ ਨਾਲ ਕਈ ਵਾਰ ਗੱਲ ਕੀਤੀ ਸੀ। ਭਾਰਤ ਨੇ ਅਜੇ ਤੱਕ ਯੂਕ੍ਰੇਨ 'ਤੇ ਰੂਸ ਦੇ ਹਮਲੇ ਦੀ ਨਿੰਦਾ ਨਹੀਂ ਕੀਤੀ ਹੈ। ਭਾਰਤ ਦਾ ਕਹਿਣਾ ਹੈ ਕਿ ਸੰਕਟ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਭਾਰਤ ਯੂਕ੍ਰੇਨ ਨਾਲ ਨਿੱਘੇ ਅਤੇ ਦੋਸਤਾਨਾ ਸਬੰਧਾਂ ਅਤੇ ਬਹੁਪੱਖੀ ਸਹਿਯੋਗ ਨੂੰ ਸਾਂਝਾ ਕਰਦਾ ਹੈ।

ਇਹ ਵੀ ਪੜ੍ਹੋ: 6 ਬੱਚਿਆਂ ਸਮੇਤ ਅਮਰੀਕਾ ਤੋਂ ਭਾਰਤ ਭੱਜੇ ਜੋੜੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News