ਊਨਾ: ਸ਼ਰਧਾਲੂਆਂ ਦੀ ਭਰੀ ਬੱਸ ਡੂੰਘੀ ਖੱਡ 'ਚ ਡਿੱਗੀ

08/16/2019 5:00:18 PM

ਊਨਾ (ਅਮਿਤ ਸ਼ਰਮਾ)—ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ 'ਚ ਸ਼ਰਧਾਲੂਆਂ ਨਾਲ ਭਰੀ ਡੂੰਘੀ ਖੱਡ 'ਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੱਖੜ ਪੁੰਨਿਆ ਦੇ ਤਿਉਹਾਰ 'ਤੇ ਬਾਬਾ ਵਡਭਾਗ ਸਿੰਘ ਦੇ ਅਸਥਾਨ ਤੋਂ ਮੱਥਾ ਟੇਕ ਕੇ ਸ਼ਰਧਾਲੂ ਵਾਪਸ ਆ ਰਹੇ ਸੀ, ਜਦੋਂ ਬੱਸ ਅੰਬਾ ਦੇ ਨੇੜੇ ਬਾਬਾ ਪਿੰਡੀ ਦਾਸ ਮੋੜ 'ਤੇ ਪਹੁੰਚੀ ਤਾਂ ਅਚਾਨਕ ਅਣਕੰਟਰੋਲ ਹੋ ਕੇ 20 ਫੁੱਟ ਡੂੰਘੀ ਖੱਡ 'ਚ ਡਿੱਗ ਪਈ। ਹਾਦਸੇ ਦੌਰਾਨ 22 ਸ਼ਰਧਾਲੂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜ਼ਖਮੀ ਲੋਕਾਂ 'ਚ 2 ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਪੀ. ਜੀ. ਆਈ. ਭੇਜ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਬੱਸ 'ਚ 35 ਸ਼ਰਧਾਲੂ ਸਵਾਰ ਸੀ। ਮੌਕੇ 'ਤੇ ਜਾਣਕਾਰੀ ਮਿਲਦਿਆਂ ਹੀ ਪੁਲਸ ਅਤੇ ਰਾਹਤ-ਬਚਾਅ ਕਰਮਚਾਰੀ ਪਹੁੰਚੇ। ਇਹ ਵੀ ਦੱਸਿਆ ਜਾਂਦਾ ਹੈ ਕਿ ਸਾਰੇ ਸ਼ਰਧਾਲੂ ਅਬੋਹਰ ਇਲਾਕਾ ਜ਼ਿਲਾ ਫਾਜਿਲਕਾ (ਪੰਜਾਬ) ਦੇ ਰਹਿਣ ਵਾਲੇ ਹਨ।  


Iqbalkaur

Content Editor

Related News