ਮਾਮੇ ਦੇ ਥੱਪੜ ਨਾਲ ਮਾਸੂਮ ਦੀ ਮੌ.ਤ, ਲਾ.ਸ਼ ਨੂੰ ਸੁੰਨਸਾਨ ਜਗ੍ਹਾ ਲਿਜਾ ਸਾੜਿਆ

Friday, Nov 22, 2024 - 01:18 PM (IST)

ਮਾਮੇ ਦੇ ਥੱਪੜ ਨਾਲ ਮਾਸੂਮ ਦੀ ਮੌ.ਤ, ਲਾ.ਸ਼ ਨੂੰ ਸੁੰਨਸਾਨ ਜਗ੍ਹਾ ਲਿਜਾ ਸਾੜਿਆ

ਨੈਸ਼ਨਲ ਡੈਸਕ- ਆਪਣੀ ਭੈਣ ਦੀ 3 ਸਾਲਾ ਧੀ ਦਾ ਕਤਲ ਕਰਨ ਅਤੇ ਲਾਸ਼ ਨੂੰ ਸਾੜਨ ਦੇ ਦੋਸ਼ 'ਚ 38 ਸਾਲਾ ਮਾਮੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦਰਦਨਾਕ ਘਟਨਾ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਲਹਾਸਨਗਰ ਇਲਾਕੇ 'ਚ ਰਹਿਣ ਵਾਲੀ ਬੱਚੀ 18 ਨਵੰਬਰ ਤੋਂ ਲਾਪਤਾ ਸੀ ਅਤੇ ਉਸ ਦੀ ਸੜੀ ਹੋਈ ਲਾਸ਼ ਵੀਰਵਾਰ ਨੂੰ ਇਕ ਥਾਣੇ ਦੇ ਨੇੜੇ ਝਾੜੀਆਂ 'ਚੋਂ ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ

ਤਕਨੀਕੀ ਅਤੇ ਖੁਫ਼ੀਆ ਜਾਣਾਕਰੀ ਦੇ ਆਧਾਰ 'ਤੇ ਪੁਲਸ ਨੇ ਬੱਚੀ ਦੇ ਮਾਮਾ ਨੂੰ ਹਿਰਾਸਤ 'ਚ ਲੈ ਲਿਆ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਕਿਸੇ ਗੱਲ 'ਤੇ ਬੱਚੀ ਨੂੰ ਥੱਪੜ ਮਾਰਿਆ, ਜਿਸ ਕਾਰਨ ਉਹ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਹਿਲ ਲਾਈਨ ਥਾਣੇ ਦੇ ਸੀਨੀਅਰ ਇੰਸਪੈਕਟਰ ਅਨਿਲ ਜਗਤਾਪ ਨੇ ਦੱਸਿਆ ਕਿ ਦੋਸ਼ੀ ਨੇ ਇਸ ਤੋਂ ਬਾਅਦ ਲਾਸ਼ ਨੂੰ ਸਾੜ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News